26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਰਕਾਰ-ਏ-ਖ਼ਾਲਸਾ ਐਵਾਰਡ ਦੌਰਾਨ 'ਆਓ ਦਸਤਾਰਾਂ ਸਜਾਈਏ' ਦਾ ਹੋਕਾ

ਅਜੀਤ ਡੈਸਕ 21-01-2026

ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦਸਤਾਰ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-ਜਥੇਦਾਰ ਗੜਗੱਜ
ਸੰਦੌੜ, 20 ਜਨਵਰੀ (ਜਸਵੀਰ ਸਿੰਘ ਜੱਸੀ)-ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਸੰਬੰਧੀ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਅਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਦੱਸਿਆ ਕਿ ਦੁਬਈ ਦੀ ਮਸ਼ਹੂਰ ਸੰਸਥਾ ਡੀ.ਆਈ.ਬੀ. ਈਵੈਂਟ ਵਲੋਂ ਸਰਕਾਰ-ਏ-ਖਾਲਸਾ ਐਵਾਰਡ ਸਮਾਗਮ ਉਲੀਕਿਆ | ਇਸ ਦੌਰਾਨ ਉਨ੍ਹਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਜਿੰਨ੍ਹਾ ਨੇ ਆਪਣੀ ਸਖਤ ਮਿਹਨਤ ਦੇ ਬਲਬੂਤੇ ਕਾਮਯਾਬੀ ਪ੍ਰਾਪਤ ਕੀਤੀ ਤੇ ਹੜ੍ਹਾਂ ਦੌਰਾਨ ਅੱਗੇ ਹੋ ਕੇ ਸੇਵਾਵਾਂ ਨਿਭਾਈਆਂ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਸਮੁੱਚੀ ਟੀਮ ਨੂੰ ਵੀ ਪੰਜਾਬ ਪ੍ਰਾਈਡ ਐਵਾਰਡ ਨਾਲ ਸਨਮਾਨਿਤ ਕੀਤਾ | ਸਰਕਾਰ ਏ ਖ਼ਾਲਸਾ ਐਵਾਰਡ ਦੌਰਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਦਾ ਹੋਕਾ ਵੀ ਦਿੱਤਾ | ਸੰਸਥਾ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਜਿਸ ਦੇ ਨਾਮ ਪਿੱਛੇ ਸਿੰਘ ਲੱਗਿਆ ਹੋਇਆ ਹੈ ਉਸ ਦਸਤਾਰ ਸਜਾਉਣ ਲਾਜ਼ਮੀ ਹੈ | ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੰਸਥਾ ਵਲੋਂ ਦਸਤਾਰ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਸੁਖਵਿੰਦਰ ਸਿੰਘ ਅਗਵਾਨ ਸਮਾਗਮ ਦੇ ਪ੍ਰਬੰਧਕ ਮਨਜਿੰਦਰ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ ਬਲਿੰਗ, ਹਰਵਿੰਦਰ ਸਿੰਘ ਅਮਰਗੜ੍ਹ, ਧਰਮਪ੍ਰੀਤ ਸਿੰਘ ਦੁਲਮਾਂ, ਹਰਪ੍ਰੀਤ ਸਿੰਘ ਚੀਮਾ, ਪ੍ਰਭਪਿੰਦਰ ਸਿੰਘ ਬਾਠਾਂ, ਗੁਰਮੋਹਿਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚਿਰਾਂ ਤੋਂ ਲਟਕਦੀ ਭਾਡੇਵਾਲ ਤੋਂ ਜਰਗ ਸੜਕ ਦੀ ਮੰਗ ਅੱਜ ਹੋਵੇਗੀ ਪੂਰੀ- ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।