16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਨਮਿਤ ਸ਼ਰਧਾਂਜਲੀ ਸਮਾਰੋਹ <br/>

ਅਜੀਤ ਡੈਸਕ 22-01-2026
ਸਿੱਧਵਾਂ ਬੇਟ, 21 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਖਾਦੀ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ, ਸੁਖਦੇਵ ਸਿੰਘ ਤੂਰ (ਕੈਨੇਡਾ), ਸੁਖਵਿੰਦਰ ਕੌਰ ਕੈਨੇਡਾ, ਸ਼ਰਨਜੀਤ ਕੌਰ ਕੈਨੇਡਾ ਦੇ ਸਤਿਕਾਰਯੋਗ ਪਿਤਾ, ਡਾ. ਗੁਰਚਰਨ ਸਿੰਘ ਤੂਰ, ਬਲਜਿੰਦਰ ਸਿੰਘ ਤੂਰ ਦੇ ਚਾਚਾ ਮਰਹੂਮ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ (93) ਨਮਿਤ ਪਿੰਡ ਦੇ ਖੇਡ ਸਟੇਡੀਅਮ ਵਿਚ ਹੋਇਆ ਸ਼ਰਧਾਂਜਲੀ ਸਮਾਰੋਹ ਯਾਦਗਰੀ ਹੋ ਨਿੱਬੜਿਆ | ਭਾਈ ਗੁਰਪ੍ਰੀਤ ਸਿੰਘ ਮੁਕਤਸਰ ਸਾਹਿਬ ਅਤੇ ਭਾਈ ਅੰਮਿ੍ਤਪਾਲ ਸਿੰਘ ਦੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਰਾਹੀਂ ਜਨਮ ਅਤੇ ਮੌਤ ਦੇ ਵਿਸ਼ੇ 'ਤੇ ਚਾਨਣਾ ਪਾਇਆ | ਅਰਦਾਸ ਉਪਰੰਤ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਸੰਸਦ ਮੈਂਬਰ ਮੁਨੀਸ਼ ਤਿਵਾੜੀ, ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਐੱਸ.ਆਰ.ਕਲੇਰ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸੁਖਦੇਵ ਸਿੰਘ ਤੂਰ ਕੈਨੇਡਾ, ਰੁਪਨਜੀਤ ਕੌਰ ਅਮਰੀਕਾ ਆਦਿ ਨੇ ਆਖਿਆ ਕਿ ਭਾਵੇਂ ਹਰ ਇਨਸਾਨ ਨੇ ਇਸ ਫਾਨੀ ਦੁਨੀਆਂ ਨੂੰ ਛੱਡ ਕੇ ਇਕ ਦਿਨ ਚਲੇ ਜਾਣਾ ਹੈ, ਪਰ ਜੋ ਇਨਸਾਨ ਦੁਨੀਆਂ ਵਿਚ ਕੁਝ ਚੰਗੇ ਕੰਮ ਕਰਕੇ ਜਾਂਦਾ ਹੈ ਉਹ ਹਮੇਸ਼ਾਂ ਜਿੰਦਾ ਰਹਿੰਦੇ ਹਨ | ਸਵ: ਗੁਰਦੀਪ ਸਿੰਘ ਭੈਣੀ ਵੀ ਇਕ ਅਜਿਹੇ ਇਨਸਾਨ ਸਨ, ਜਿਨ੍ਹਾਂ ਦੀ ਲੰਬੀ ਅਤੇ ਸੰਘਰਸ਼ਮਈ ਜ਼ਿੰਦਗੀ ਤੋਂ ਬਹੁਤ ਕੁਝ ਸਿੱਖਿਆ ਜਾ ਸਕਦਾ ਹੈ | ਉਹ ਇਕ ਤਰ੍ਹਾਂ ਸਿਆਸਤ ਦੇ ਬਾਬਾ ਬੋਹੜ ਸਨ, ਜਿਨ੍ਹਾਂ ਨੇ ਹਮੇਸ਼ਾ ਸਾਫ਼-ਸੁਥਰੀ ਰਾਜਨੀਤੀ ਨੂੰ ਪਹਿਲ ਦਿੱਤੀ | ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸ਼ੋਕ ਸੰਦੇਸ਼ ਵਿਚ ਸੁਣਾਇਆ | ਜਦਕਿ ਸ਼ਰਧਾਂਜਲੀ ਸਮਾਰੋਹ ਦਾ ਸੰਚਾਲਨ ਮਲਕੀਤ ਸਿੰਘ ਦਾਖਾ ਨੇ ਕੀਤਾ | ਇਸ ਮੌਕੇ ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਕੋਟਲੀ, ਸਾਬਕਾ ਵਿਧਾਇਕ ਅਮਰੀਕ ਸਿੰਘ ਸਮਰਾਲਾ ਸਮੇਤ ਹੋਰ ਆਗੂਆਂ ਨੇ ਹਾਜ਼ਰੀ ਲਗਵਾਈ | ਜਦਕਿ ਮਰਹੂਮ ਗੁਰਦੀਪ ਸਿੰਘ ਭੈਣੀ ਦੇ ਵੱਡੇ ਸਪੁੱਤਰ ਮੇਜਰ ਸਿੰਘ ਭੈਣੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਲਾਡੀ ਸ਼ੇਰੋਵਾਲੀਆ, ਵਿਧਾਇਕਾ ਸਰਬਜੀਤ ਕੌਰ ਮਾਣੂੰਕੇ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਸਾਬਕਾ ਸੰਸਦ ਮੈਂਬਰ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ, ਸਾਬਕਾ ਵਿਧਾਇਕ ਸੰਜੇ ਤਲਵਾੜ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਓ.ਐੱਸ.ਡੀ. ਗੁਰਦੀਪ ਸਿੰਘ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਜੱਸੀ ਖੰਗੂੜਾ, ਸਾਬਕਾ ਵਿਧਾਇਕ ਕੁਲਦੀਪ ਵੈਦ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਜਸਵੰਤ ਸਿੰਘ ਪੁੜੈਣ, ਭਾਈ ਕੇਵਲ ਸਿੰਘ ਬਾਦਲ, ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸਿੱਧੂ, ਐਡਵੋਕਟ ਮਹਿੰਦਰ ਸਿੰਘ ਸਿੱਧਵਾਂ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਗੁਰਿੰਦਰ ਸਿੰਘ ਸਿੱਧੂ, ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਸੁਰੇਸ਼ ਕੁਮਾਰ ਗਰਗ, ਸਾਬਕਾ ਜ਼ਿਲ੍ਹਾ ਪ੍ਰਧਾਨ ਸੋਨੀ ਗਾਲਿਬ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਐਡਵੋਕੇਟ ਗੁਰਬਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ, ਚੇਅਰਮੈਨ ਬਲੌਰ ਸਿੰਘ, ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ, ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਸਾਬਕਾ ਚੇਅਰਮੈਨ ਕਾਕਾ ਗਰੇਵਾਲ, ਸਾਬਕਾ ਚੇਅਰਮੈਨ ਸਵਰਨ ਸਿੰਘ ਤਿਹਾੜਾ, ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਸਾਬਕਾ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਅਮਰਜੀਤ ਸਿੰਘ ਟਿੱਕਾ, ਗੁਰਪ੍ਰੀਤ ਸਿੰਘ ਬਲੀਏਵਾਲ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ, ਸੁਖਦੇਵ ਸਿੰਘ ਚੱਕ, ਸਾਬਕਾ ਵਾਈਸ ਚੇਅਰਮੈਨ ਵਰਦੀਪ ਸਿੰਘ ਦੀਪਾ, ਕਿਸਾਨ ਆਗੂ ਜਗਦੀਸ਼ ਸਿੰਘ ਸਦਰਪੁਰਾ, ਬਲਾਕ ਕਾਂਗਰਸ ਪ੍ਰਧਾਨ ਮਨੀ ਗਰਗ, ਡਾਇ: ਸਿਮਰਜੀਤ ਸਿੰਘ ਗਿੱਲ, ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ, ਐਕਸੀਅਨ ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ, ਐੱਸ.ਡੀ.ਓ. ਗੁਰਵਿੰਦਰ ਸਿੰਘ ਸਮੇਤ ਹੋਰ ਆਗੂਆਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਆਗਾਮੀ ਚੋਣਾਂ 'ਚ 50 ਫ਼ੀਸਦੀ ਸੀਟਾਂ ਨੌਜਵਾਨਾਂ ਤੇ ਔਰਤਾਂ ਨੂੰ ਪਾਰਦਰਸ਼ੀ ਢੰਗ ਨਾਲ ਵੰਡੀਆਂ ਜਾਣਗੀਆਂ-ਗਿਆਨੀ ਹਰਪ੍ਰੀਤ... ਅਗਲੀ ਖ਼ਬਰ ਹਾਈ ਕੋਰਟ ਨੇ ਪੱਤਰਕਾਰਾਂ ਵਿਰੁੱਧ ਜਾਂਚ 'ਤੇ ਲਗਾਈ ਰੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।