15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਹੜ੍ਹਾਂ ਦੌਰਾਨ ਨਿਭਾਈਆਂ ਸੇਵਾਵਾਂ ਕਾਰਨ ਸੰਤ ਬਾਬਾ ਸੁੱਖਾ ਸਿੰਘ ਸੇਵਾ ਰਤਨ ਪੁਰਸਕਾਰ ਨਾਲ ਸਨਮਾਨਿਤ

ਅਜੀਤ ਡੈਸਕ 22-01-2026
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਡੀ.ਆਈ.ਬੀ. ਇਵੈਂਟਸ ਦੁਬਈ ਵਲੋਂ ਕਰਵਾਏ 'ਸਰਕਾਰ-ਏ-ਖਾਲਸਾ ਐਵਾਰਡਜ਼ 2026' ਯਾਦਗਾਰੀ ਪੈੜਾਂ ਪਾਉਂਦੇ ਹੋਏ ਸਫਲਤਾਪੂਰਵਕ ਸੰਪੰਨ ਹੋਏ | ਇਸ ਸਮਾਗਮ ਵਿਚ ਵਿਸ਼ਵ ਭਰ ਦੀਆਂ ਪ੍ਰਮੁੱਖ ਪੰਜਾਬੀ ਸ਼ਖ਼ਸੀਅਤਾਂ, ਅਧਿਆਤਮਿਕ ਰਹਿਬਰਾਂ ਅਤੇ ਸਿਆਸੀ ਆਗੂਆਂ ਨੇ ਸ਼ਿਰਕਤ ਕਰਕੇ ਪੰਜਾਬੀ ਵਿਰਸੇ ਅਤੇ ਮਾਨਵਤਾ ਦੀ ਸੇਵਾ ਦੇ ਜਜ਼ਬੇ ਸਤਿਕਾਰਿਆ ਗਿਆ ਅਤੇ ਹੜ੍ਹਾਂ ਦੌਰਾਨ ਨਿਭਾਈਆਂ ਸੇਵਾਵਾਂ ਕਾਰਨ ਸੰਤ ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਰੂਹਾਨੀ ਸ਼ਾਨ ਨੂੰ ਵਧਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਤੌਰ 'ਡਿਵਾਈਨ ਗੈਸਟ' (ਰੂਹਾਨੀ ਮਹਿਮਾਨ) ਅਤੇ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸੇਵਾ ਰਤਨ ਪੁਰਸਕਾਰ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਮਾਨਵਤਾ ਦੀ ਮਿਸਾਲ ਪੇਸ਼ ਕਰਨ ਵਾਲੀਆਂ ਸੰਸਥਾਵਾਂ ਨੂੰ ਉਨ੍ਹਾਂ ਦੀ ਨਿਰਸਵਾਰਥ ਸੇਵਾ ਅਤੇ ਸਮਰਪਣ ਲਈ ਦਿੱਤਾ ਗਿਆ | ਜਿਸ ਵਿਚ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦਾ ਨਾਂਅ ਮੁੱਖ ਤੌਰ 'ਤੇ ਸ਼ਾਮਿਲ ਕੀਤਾ ਗਿਆ, ਸੰਪਰਦਾਇ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਹੜ੍ਹਾਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਲਈ 'ਸੇਵਾ ਰਤਨ ਐਵਾਰਡ' ਨਾਲ ਨਿਵਾਜਿਆ ਗਿਆ | ਸਮਾਗਮ 'ਚ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸਮਾਗਮ ਦੀ ਸਫਲਤਾ ਪਿੱਛੇ ਡਾ. ਮਨਜਿੰਦਰ ਸਿੰਘ, ਫ਼ਤਿਹ ਅਮਨਦੀਪ ਸਿੰਘ, ਨਵਨੀਤ ਸਿੰਘ ਅਤੇ ਗੁਰਸਾਹਿਬ ਸਿੰਘ ਦੀ ਅਣਥੱਕ ਮਿਹਨਤ ਅਤੇ ਦੂਰਅੰਦੇਸ਼ੀ ਸੋਚ ਸੀ, ਜਿਨ੍ਹਾਂ ਦੀ ਅਗਵਾਈ ਵਿਚ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਗਿਆ |
ਪਿਛਲੀ ਖ਼ਬਰ ਐਸ.ਬੀ.ਆਈ. ਲਾਈਫ ਦੀ 'ਜੌਲੀ ਐਂਡ ਪੌਲੀ' ਮੁਹਿੰਮ:- ਨਵੇਂ ਬ੍ਰਾਂਡ ਅੰਬੈਸਡਰ ਰਿਸ਼ਭ ਪੰਤ ਅਤੇ ਰਵਿੰਦਰ ਜਡੇਜਾ ਜੌਲੀ ਅਤੇ... ਅਗਲੀ ਖ਼ਬਰ ਖੰਨਾ ਦੇ ਈਸ਼ਰ ਸਿੰਘ ਨੇ ਸੰਸਦ 'ਚ ਸੰਗੀਤ ਪ੍ਰੋਗਰਾਮ 'ਚ ਪੰਜਾਬ ਦੀ ਪ੍ਰਤੀਨਿਧਤਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।