ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਭਰ ਦੇ ਕਰੀਬ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦੇ ਫ਼ੈਸਲੇ ਨੂੰ ਨੌਜਵਾਨ ਵਿਰੋਧੀ ਕਦਮ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਫ਼ੈਸਲਾ ਸੂਬੇ ਦੇ ਨੌਜਵਾਨਾਂ ਦੇ ਹਿੱਤਾਂ 'ਤੇ ਸਿੱਧਾ ਹਮਲਾ ਹੈ ਅਤੇ ਇਸ ਰਾਹੀਂ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਇਕਜੁੱਟ ਰੱਖਣ ਵਾਲੀ ਸੰਰਚਨਾ ਨੂੰ ਜਾਣਬੁੱਝ ਕੇ ਤਬਾਹ ਕੀਤਾ ਜਾ ਰਿਹਾ ਹੈ | ਝਿੰਜਰ ਨੇ ਕਿਹਾ ਕਿ ਪੰਜਾਬ 'ਚ ਕਰੀਬ 14 ਹਜ਼ਾਰ ਯੂਥ ਕਲੱਬ ਮੌਜੂਦ ਹਨ, ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ | ਇਨ੍ਹਾਂ ਕਲੱਬਾਂ ਰਾਹੀਂ ਨੌਜਵਾਨਾਂ 'ਚ ਅਨੁਸ਼ਾਸਨ, ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੁੰਦੀ ਹੈ ਪਰ 'ਆਪ' ਸਰਕਾਰ ਵਲੋਂ ਇਸ ਸੰਰਚਨਾ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |
ਯੂਥ ਕਲੱਬਾਂ ਨੂੰ ਬੰਦ ਕਰਨਾ ਪੰਜਾਬ ਦੇ ਨੌਜਵਾਨਾਂ 'ਤੇ ਸਿੱਧਾ ਹਮਲਾ-ਝਿੰਜਰ <br/>
ਅਜੀਤ ਡੈਸਕ
23-01-2026