13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੁਖਬੀਰ ਸਿੰਘ ਬਾਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 23-01-2026

ਚੰਡੀਗੜ੍ਹ, 22 ਜਨਵਰੀ (ਪ੍ਰੋ. ਅਵਤਾਰ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਡੋਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 10 ਫ਼ੌਜੀ ਜਵਾਨਾਂ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਹਾਦਸੇ ਤੋਂ ਬਹੁਤ ਹੀ ਦੁਖੀ ਹਨ। ਸੁਖਬੀਰ ਨੇ ਜਵਾਨਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਪੂਰਾ ਦੇਸ਼ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ 11 ਜ਼ਖ਼ਮੀ ਜਵਾਨਾਂ ਦੀ ਸਿਹਤ ਲਈ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਜਲਦ ਤੋਂ ਜਲਦ ਤੰਦਰੁਸਤੀ ਦੀ ਕਾਮਨਾ ਕੀਤੀ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਫ਼ੌਜੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜ਼ਖ਼ਮੀ ਜਵਾਨਾਂ ਨੂੰ ਵਧੀਆ ਇਲਾਜ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਪਿਛਲੀ ਖ਼ਬਰ ਸੀ. ਟੀ. ਗਰੁੱਪ ਸ਼ਾਹਪੁਰ ਵਿਖੇ ਰਾਣਾ ਰਣਬੀਰ ਦੇ ਨਾਟਕ 'ਬੰਦੇ ਬਣੋ ਬੰਦੇ' ਦਾ ਸਫਲ ਮੰਚਨ <br/> ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਨੂਰਪੁਰ ਬੇਦੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।