31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਐਡਵੋਕੇਟ ਧਾਮੀ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਸਰਾਂ ਦਾ ਰੱਖਿਆ ਨੀਂਹ ਪੱਥਰ <br/>

ਅਜੀਤ ਡੈਸਕ 24-01-2026
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰੂਘਰ ਦੇ ਅਨਿਨ ਸੇਵਕ ਦੀਵਾਨ ਟੋਡਰ ਮੱਲ ਦੀ ਯਾਦ 'ਚ ਉਸਾਰੇ ਜਾ ਰਹੇ ਨਵੇਂ ਦੀਵਾਨ ਟੋਡਰ ਮੱਲ ਸਰਾਂ ਦੇ 200 ਕਮਰਿਆਂ ਅਤੇ 10 ਵੱਡੇ ਹਾਲ ਬਣਾਉਣ ਦੇ ਕਾਰਜ ਦਾ ਟੱਕ ਲਗਾ ਕੇ ਨੀਂਹ ਪੱਥਰ ਰੱਖਿਆ ਗਿਆ | ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਸਮੇਤ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸੱਚਖੰਡਵਾਸੀ ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲਿਆਂ ਦੇ ਸਹਿਯੋਗ ਨਾਲ ਨਵੇਂ ਬਣਾਏ ਜਾ ਰਹੇ ਦੀਵਾਨ ਟੋਡਰ ਮੱਲ ਨਿਵਾਸ ਵਿਚ 200 ਕਮਰੇ ਅਤੇ 10 ਵੱਡੇ ਹਾਲ ਉਸਾਰੇ ਜਾਣਗੇ | ਜਥੇਦਾਰ ਧਾਮੀ ਨੇ ਕਿਹਾ ਕਿ ਨਵੇਂ ਨਿਵਾਸ ਦੇ ਮੁਕੰਮਲ ਹੋਣ ਨਾਲ ਸ਼ਰਧਾਲੂਆਂ ਲਈ ਖ਼ਾਸ ਕਰਕੇ ਦਸੰਬਰ ਮਹੀਨੇ ਵਿਚ ਭਰਨ ਵਾਲੀ ਸ਼ਹੀਦੀ ਸਭਾ ਦੌਰਾਨ ਵਧੇਰੇ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਹੋਣਗੀਆਂ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਵਲੋਂ ਦੀਵਾਨ ਟੋਡਰ ਮੱਲ ਸਰਾਂ ਦਾ ਨੀਂਹ ਪੱਥਰ ਰੱਖਣ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਭਾਈ ਜੰਗ ਬਹਾਦਰ ਸਿੰਘ, ਭਾਈ ਅਵਤਾਰ ਸਿੰਘ ਰੀਆ, ਭਾਈ ਅਜਮੇਰ ਸਿੰਘ ਖੇੜਾ, ਭਾਈ ਬਲਦੇਵ ਸਿੰਘ ਕਾਇਮਪੁਰੀ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਗੁਲਜਾਰ ਸਿੰਘ ਕਾਰ ਸੇਵਾ ਵਾਲੇ, ਬਾਬਾ ਸਤਨਾਮ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ, ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ, ਸੀਨੀਅਰ ਅਕਾਲੀ ਆਗੂ ਮਨਮੋਹਨ ਸਿੰਘ ਮਕਾਰੋਂਪੁਰ, ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਡਾ. ਪਿ੍ਤਪਾਲ ਸਿੰਘ ਮੀਤ ਮੈਨੇਜਰ, ਹਰਮਨਜੀਤ ਸਿੰਘ, ਹਰਜੀਤ ਸਿੰਘ ਅਲੀਪੁਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹੁਣ ਦਿਨ–ਰਾਤ ਖੁੱਲ੍ਹੇ ਮਿਲਣਗੇ ਡਾਕਘਰ ਸਪੀਡ ਪੋਸਟ ਤੇ ਪਾਰਸਲ ਬੁਕਿੰਗ 24__1MP__7 ਹੋਵੇਗੀ ਮੁਹੱਈਆ <br/> ਅਗਲੀ ਖ਼ਬਰ ਹਾਈ ਕੋਰਟ ਵਲੋਂ ਸੰਗਠਿਤ ਅਪਰਾਧ ਦੀ ਜਾਂਚ 'ਤੇ ਸੂਬਿਆਂ ਨੂੰ ਰਾਹਤ ਡੀ.ਐਸ.ਪੀ. ਪੱਧਰ ਦੀ ਜ਼ਰੂਰਤ ਹਟਾਈ, ਸੂਬਿਆਂ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।