31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪਿੰਡ ਖਾਲੜਾ ਦੇ ਨੌਜਵਾਨ ਦੀ ਮੌਤ

ਅਜੀਤ ਡੈਸਕ 24-01-2026
ਖਾਲੜਾ, 23 ਜਨਵਰੀ (ਜੱਜਪਾਲ ਸਿੰਘ ਜੱਜ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਾਲੜਾ ਦੇ ਨੌਜਵਾਨ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਸਰਪੰਚ ਗੁਰਜੀਤ ਸਿੰਘ ਜੰਡ ਖਾਲੜਾ ਮੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਤੀਜਾ ਦੀਪਕਰਨ ਸਿੰਘ (25) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਖਾਲੜਾ ਕਰੀਬ ਡੇਢ ਸਾਲ ਤੋਂ ਅਮਰੀਕਾ ਦੇ ਰਾਜ ਕੈਲੀਫੋਰਨੀਆ ਦੇ ਸ਼ਹਿਰ ਸਨਫਰਾਂਸਿਸਕੋ ਵਿਚ ਰਹਿ ਰਿਹਾ ਸੀ | ਉਨ੍ਹਾਂ ਦੱਸਿਆ ਕਿ 21 ਜਨਵਰੀ ਨੂੰ ਜਦੋਂ ਦੀਪਕਰਨ ਸਿੰਘ ਕੰਮ ਤੋਂ ਵਾਪਸ ਘਰ ਨੂੰ ਆ ਰਿਹਾ ਸੀ ਤਾਂ ਪਿਛੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲੋਂ ਗੰਭੀਰ ਜ਼ਖ਼ਮੀ ਹੋ ਗਿਆ | ਉਨ੍ਹਾਂ ਦੱਸਿਆ ਕਿ ਦੋ ਦਿਨ ਹਸਪਤਾਲ ਵਿਚ ਜੇਰੇ ਇਲਾਜ ਰਹਿਣ ਦੌਰਾਨ ਉਸ ਦੀ ਮੌਤ ਹੋ ਗਈ |

ਪਿਛਲੀ ਖ਼ਬਰ ਹੁਣ ਦਿਨ–ਰਾਤ ਖੁੱਲ੍ਹੇ ਮਿਲਣਗੇ ਡਾਕਘਰ ਸਪੀਡ ਪੋਸਟ ਤੇ ਪਾਰਸਲ ਬੁਕਿੰਗ 24__1MP__7 ਹੋਵੇਗੀ ਮੁਹੱਈਆ <br/> ਅਗਲੀ ਖ਼ਬਰ ਤਖ਼ਤ ਪਟਨਾ ਸਾਹਿਬ ਦੀਆਂ 2026 'ਚ ਹੋਣ ਵਾਲੀਆਂ ਚੋਣਾਂ 'ਚ ਕਰੀਬ 8 ਫ਼ੀਸਦੀ ਗੈਰ-ਸਿੱਖਾਂ ਦੀਆਂ ਵੋਟਾਂ 'ਤੇ ਇਤਰਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।