26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਤਿੰਨ ਹਥਿਆਰ ਤਸਕਰ ਕਾਬੂ-3 ਪਿਸਤੌਲ ਬਰਾਮਦ

ਅਜੀਤ ਡੈਸਕ 25-01-2026
ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-ਗਣਤੰਤਰ ਦਿਵਸ ਦੇ ਮੱਦੇਨਜ਼ਰ ਕਾਊਾਟਰ ਇੰਟੈਲੀਜੈਂਸ ਅੰਮਿ੍ਤਸਰ ਦੀ ਟੀਮ ਵਲੋਂ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਕਰਕੇ 3 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਹਨ | ਇਹ ਮੁਲਜ਼ਮ ਆਪਣੇ ਵਿਦੇਸ਼ੀ ਆਕਾਵਾਂ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਤਾਕ 'ਚ ਸਨ | ਇਹ ਪ੍ਰਗਟਾਵਾ ਡੀ.ਜੀ.ਪੀ. ਗੌਰਵ ਯਾਦਵ ਵਲੋਂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀ ਵਾਸੀ ਪਿੰਡ ਬਾਗਵਾਨਪੁਰ, ਸਹਿਜਪਾਲ ਸਿੰਘ ਵਾਸੀ ਪਿੰਡ ਵਿਛੋਆ ਅਤੇ ਦਿਲਜਨਪ੍ਰੀਤ ਸਿੰਘ ਵਾਸੀ ਪਿੰਡ ਸ਼ਹਿਜ਼ਾਦਾ ਤਿੰਨੋ ਵਾਸੀਆਂ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਇਨ੍ਹਾਂ ਪਾਸੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿਚ ਦੋ 9-ਐੱਮ.ਐੱਮ. ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਵੀ ਸ਼ਾਮਿਲ ਹਨ | ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ | ਯਾਦਵ ਨੇ ਦਸਿਆ ਕਿ ਪੁਲਿਸ ਨੂੰ ਲੋੜੀਂਦੇ ਅਪਰਾਧੀ ਮਨੀ ਅਤੇ ਉਸ ਦੇ ਸਾਥੀਆਂ ਕੋਲ ਗ਼ੈਰ-ਕਾਨੂੰਨੀ ਹਥਿਆਰ ਹੋਣ ਅਤੇ ਇਲਾਕੇ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਉਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ, ਜਿਸ 'ਤੇ ਕਾਰਵਾਈ ਕਰਦਿਆਂ ਸੀ.ਆਈ. ਅੰਮਿ੍ਤਸਰ ਦੀਆਂ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਉਦੋਂ ਘੇਰ ਲਿਆ, ਜਦੋਂ ਉਹ ਅੰਮਿ੍ਤਸਰ-ਫਤਿਹਗੜ੍ਹ ਚੂੜੀਆਂ ਰੋਡ 'ਤੇ ਪਿੰਡ ਮੁਰਾਦਪੁਰਾ ਵੱਲ ਜਾ ਰਹੇ ਸਨ | ਇਨ੍ਹਾਂ 'ਚੋਂ ਮਨੀ ਖਿਲਾਫ 2025 'ਚ ਐੱਸ.ਐੱਸ.ਓ.ਸੀ. ਸੈੱਲ ਵਿਖੇ ਵੀ ਹਥਿਆਰਾਂ ਦੀ ਬਰਾਮਦਗੀ ਦਾ ਮਾਮਲਾ ਦਰਜ ਹੈ ਅਤੇ ਉਹ ਅਸਲ੍ਹਾ ਐਕਟ ਦੇ ਮਾਮਲੇ ਵਿਚ ਵੀ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ |

ਪਿਛਲੀ ਖ਼ਬਰ ਕੈਨੇਡਾ ਜਾਂਦੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 'ਚ ਭਾਰੀ ਗਿਰਾਵਟ ਕੈਨੇਡਾ ਤੋਂ ਵਾਪਸੀ ਕਰਨ ਵਾਲਿਆਂ ਦੀ ਗਿਣਤੀ ਵੀ ਵਧ... ਅਗਲੀ ਖ਼ਬਰ ਡੇਰਾ ਬਾਬਾ ਨਾਨਕ ਦੇ ਪਿੰਡ ਝੰਗੀ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੰਬਲ ਵੰਡੇ ਪਿੰਡ ਝੰਗੀ ਦੇ ਲੋਕਾਂ ਨੇ ਕੀਤਾ ਅਦਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।