01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿੱਖਾਂ ਦੀ ਘਟ ਰਹੀ ਆਬਾਦੀ 'ਤੇ ਜਥੇਦਾਰ ਗੜਗੱਜ ਵਲੋਂ ਗੰਭੀਰ ਚਿੰਤਾ ਦਾ ਪ੍ਰਗਟਾਵਾ ਸਿੱਖ ਪਰਿਵਾਰਾਂ ਨੂੰ ਤਿੰਨ ਜਾਂ ਉਸ ਤੋਂ ਵੱਧ ਬੱਚੇ ਪੈਦਾ ਕਰਨ ਦੀ ਕੀਤੀ ਅਪੀਲ <br/>

ਅਜੀਤ ਡੈਸਕ 25-01-2026
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਜੇ. ਐਸ. ਨਿੱਕੂਵਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੀ ਲਗਾਤਾਰ ਘੱਟ ਰਹੀ ਆਬਾਦੀ 'ਤੇ ਗਹਿਰੀ ਚਿੰਤਾ ਜਤਾਈ ਹੈ | ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਵਿਚ ਆ ਰਹੀ ਕਮੀ ਕੌਮ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ, ਜਿਸ ਵੱਲ ਹਰ ਸਿੱਖ ਨੂੰ ਸੰਵੇਦਨਸ਼ੀਲਤਾ ਨਾਲ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਘੱਟੋ-ਘੱਟ ਤਿੰਨ ਜਾਂ ਉਸ ਤੋਂ ਵੱਧ ਬੱਚੇ ਪੈਦਾ ਕਰਨ ਬਾਰੇ ਸੋਚਣ ਤਾਂ ਜੋ ਭਵਿੱਖ ਵਿਚ ਕੌਮ ਦੀ ਮਜ਼ਬੂਤੀ ਬਰਕਰਾਰ ਰਹੇ | ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਗੜਗੱਜ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀਆਂ ਗਈਆਂ ਸ਼ਿਕਾਇਤਾਂ ਇਸ ਸਮੇਂ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਹਨ |

ਪਿਛਲੀ ਖ਼ਬਰ ਬਿਨਾਂ ਸਿਖਲਾਈ ਦੇ ਮਿਲ ਰਹੇ ਲਾਇਸੰਸੀ ਹਥਿਆਰ ਬਣ ਰਹੇ ਨੇ ਮੌਤਾਂ ਦਾ ਕਾਰਨ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 10 ਦਿਨਾਂ ਤੋਂ ਚੱਲ ਰਹੀ ਗੁਰਮਤਿ ਸਮਾਗਮ ਲੜੀ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।