02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਗਾਤਾਰ ਦੂਜੇ ਦਿਨ ਮਿਲਿਆ ਭਰਵਾਂ ਹੁੰਗਾਰਾ

ਅਜੀਤ ਡੈਸਕ 25-01-2026

ਚੰਡੀਗੜ੍ਹ, 24 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਾਰ ਦੂਜੇ ਦਿਨ ਜਾਰੀ ਰੱਖਦਿਆਂ ਅਮਨ ਵਿਹਾਰ ਕਾਲੋਨੀ, ਤਿ੍ਪੜੀ, ਸੁਖਰਾਮ ਕਾਲੋਨੀ, ਪਿੰਡ ਲੰਗ, ਮਾਤਾ ਕੌਸ਼ਲਿਆ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿਖੇ ਸਿਹਤ ਕਾਰਡ ਜਾਰੀ ਕਰਨ ਵਾਲੇ ਕੇਂਦਰਾਂ ਦਾ ਉਦਘਾਟਨ ਕੀਤਾ | ਦੱਸਣਯੋਗ ਹੈ ਕਿ ਇਹ ਯੋਜਨਾ ਸੂਬੇ ਦੇ ਹਰ ਮੂਲ ਨਿਵਾਸੀ ਨੂੰ 'ਯੂਨੀਵਰਸਲ ਹੈਲਥ ਕਵਰੇਜ' ਪ੍ਰਦਾਨ ਕਰਦੀ ਹੈ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਦੇ ਭੋਆ ਹਲਕੇ ਦੇ ਪਿੰਡਾਂ ਬਮਿਆਲ, ਨਰੋਟ ਜੈਮਲ ਸਿੰਘ ਅਤੇ ਅਨਿਆਲ ਦਾ ਵਿਸ਼ੇਸ਼ ਦੌਰਾ ਕੀਤਾ | ਉਨ੍ਹਾਂ ਨੇ ਘਰ-ਘਰ ਜਾ ਕੇ ਵਸਨੀਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਲਈ ਲੋਕਾਂ ਨੂੰ ਮੌਕੇ 'ਤੇ ਹੀ ਟੋਕਨ ਜਾਰੀ ਕੀਤੇ ਜਾਣ ਨੂੰ ਯਕੀਨੀ ਬਣਾਇਆ | ਇਸੇ ਤਰ੍ਹਾਂ ਮਲੋਟ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵੀ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣੂੰ ਕਰਵਾਇਆ ਅਤੇ ਇਸ ਨੂੰ ਸਿਹਤ ਸੰਭਾਲ ਖੇਤਰ ਵਿਚ ਇਕ ਕ੍ਰਾਂਤੀਕਾਰੀ ਪਹਿਲ ਦੱਸਿਆ, ਜੋ ਸਮਾਜ ਦੇ ਸਾਰੇ ਵਰਗਾਂ ਲਈ ਮਿਆਰੀ ਡਾਕਟਰੀ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ | ਸੂਬੇ ਦੇ ਹੋਰ ਹਿੱਸਿਆਂ ਵਿਚ ਵੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਪੂਰੀ ਸਰਗਰਮੀ ਨਾਲ ਜਾਰੀ ਰਹੀ, ਜਿਸ ਵਿਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਵਿਖੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜਦੋਂਕਿ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮਾਨਸਾ ਦੇ ਪਿੰਡ ਖੋਖਰ ਖੁਰਦ ਵਿਚ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਨਾਲ ਇਸ ਯੋਜਨਾ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਬਲ ਮਿਲਿਆ |

ਪਿਛਲੀ ਖ਼ਬਰ ਗਣਤੰਤਰ ਦਿਵਸ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ 'ਚ ਸੁਰੱਖਿਆ ਵਧਾਈ 6000 ਵਾਧੂ ਪੁਲਿਸ ਮੁਲਾਜ਼ਮ ਤਾਇਨਾਤ <br/> ਅਗਲੀ ਖ਼ਬਰ ਈ.ਟੀ.ਓ. ਵਲੋਂ ਸੂਬੇ 'ਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।