02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਹਾੜਾਂ 'ਚ ਬਰਫ਼ਬਾਰੀ ਨੇ ਪੰਜਾਬ ਸਮੇਤ ਮੈਦਾਨੀ ਇਲਾਕੇ ਠਾਰੇ ਬਠਿੰਡਾ 0.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਕੰਬਿਆ <br/>

ਅਜੀਤ ਡੈਸਕ 25-01-2026
ਅੰਮਿ੍ਤਸਰ/ਚੰਡੀਗੜ੍ਹ, 24 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ, ਸੁਖਵਿੰਦਰ ਸਿੰਘ ਸ਼ਾਨ)-ਪਹਾੜਾਂ 'ਚ ਤਾਜ਼ਾ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ ਬਰਫ਼ੀਲੀਆਂ ਹਵਾਵਾਂ ਚੱਲਣ ਨਾਲ ਕੜਾਕੇ ਦੀ ਠੰਢ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਪੰਜਾਬ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਸਨਿਚਰਵਾਰ ਨੂੰ ਬਠਿੰਡਾ ਦਾ ਘੱਟ ਤੋਂ ਘੱਟ ਤਾਪਮਾਨ 0.8 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ, ਜੋ ਪੰਜਾਬ ਦੇ ਬਾਕੀ ਜ਼ਿਲਿ੍ਹਆਂ 'ਚੋਂ ਸਭ ਤੋਂ ਘੱਟ ਸੀ | ਇਸੇ ਤਰ੍ਹਾਂ ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ 1.0 ਡਿਗਰੀ, ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 1.6 ਡਿਗਰੀ, ਅੰਮਿ੍ਤਸਰ ਦਾ ਘੱਟੋ-ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ, ਐਸ. ਬੀ. ਐਸ. ਦੇ ਬੱਲੋਵਾਲ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ, ਪਟਿਆਲਾ ਦਾ ਘੱਟੋ-ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ, ਮਾਨਸਾ ਦਾ ਘੱਟੋ-ਘੱਟ ਤਾਪਮਾਨ 3.9 ਡਿਗਰੀ, ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 4.0 ਡਿਗਰੀ, ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 25 ਜਨਵਰੀ ਲਈ ਸੀਤ ਲਹਿਰ ਅਤੇ ਸੰਘਣੀ ਧੁੰਦ ਲਈ 'ਔਰੇਂਜ ਅਲਰਟ' ਅਤੇ 27 ਅਤੇ 28 ਜਨਵਰੀ ਲਈ ਮੀਂਹ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ |

ਪਿਛਲੀ ਖ਼ਬਰ ਉਦਯੋਗ ਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ <br/> ਅਗਲੀ ਖ਼ਬਰ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ 'ਚ ਤਿੰਨ ਅਧਿਕਾਰੀਆਂ ਨੂੰ ਮਿਲੀ ਤਰੱਕੀ ਨੇਹਰਾ, ਜਗਦਿਓ ਤੇ ਹੁੰਦਲ ਨੇ ਨਵੇਂ ਅਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।