09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਤੇ ਕੱਲ੍ਹ ਮਨਾਇਆ ਜਾਵੇਗਾ

ਅਜੀਤ ਡੈਸਕ 26-01-2026

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ 26 ਤੇ 27 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧ ਵਿਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਨੂੰ ਰੰਗ ਬਿਰੰਗੀਆਂ ਰੋਸ਼ਨੀਆਂ ਅਤੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਹੈ | ਇਸ ਸਜਾਵਟ ਦੌਰਾਨ ਕੁਝ 'ਆਰਟੀਫੀਸ਼ੀਅਲ ਫੁੱਲਾਂ' ਦੀ ਵੀ ਵਰਤੋਂ ਕੀਤੀ ਹੈ | ਗੁਰਦੁਆਰਾ ਸ਼ਹੀਦਗੰਜ ਦੇ ਮੈਨੇਜਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸੁੰਦਰ ਸਜਾਵਟ ਕੀਤੀ ਗਈ ਜਾ ਰਹੀ ਹੈ, ਜੋ ਬੁੱਧਵਾਰ ਤੋਂ ਸ਼ੁਰੂ ਹੋਈ ਸੀ ਅੱਜ ਦੇਰ ਰਾਤ ਤੱਕ ਇਹ ਸੇਵਾ ਸਮਾਪਤ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ਤੋਂ ਦਰਸ਼ਨੀ ਡਿਉੜੀ ਤੱਕ ਆਰਟੀਫੀਸ਼ੀਅਲ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ, ਜਦੋਂਕਿ ਮੁੱਖ ਦਰਬਾਰ ਸਾਹਿਬ, ਬਰਾਂਡਿਆਂ ਨੂੰ ਵੰਨ-ਸੁਵੰਨੇ ਫੁੱਲਾਂ ਨਾਲ ਸਜਾਇਆ ਗਿਆ ਹੈ | ਇਸ ਦੇ ਲਈ ਦੇਸ਼ ਵਿਦੇਸ਼ ਤੋਂ ਦੋ ਦਰਜਨ ਦੇ ਕਰੀਬ ਕਿਸਮਾਂ ਦੇ 100 ਕਵਿੰਟਲ ਤੋਂ ਵਧੇਰੇ ਫ਼ੁਲ ਮੰਗਵਾਏ ਗਏ ਹਨ, ਜਿਨ੍ਹਾਂ ਦੇ ਵਿਸ਼ੇਸ਼ ਕਾਰੀਗਰਾਂ ਵਲੋਂ ਗੁਲਦਸਤੇ ਅਤੇ ਹਾਰ ਤਿਆਰ ਕਰਕੇ ਗੁਰਦੁਆਰਾ ਸਾਹਿਬ ਵਿਖੇ ਸਜਾਏ ਗਏ ਹਨ | ਮੈਨੇਜਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਅਖੰਡ ਪਾਠ ਅਰੰਭ ਕੀਤੇ ਗਏ ਹਨ | ਇਸ ਤੋਂ ਇਲਾਵਾ ਕੱਲ੍ਹ 26 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ | ਜੋ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸਮਾਪਤ ਹੋਵੇਗਾ | ਇਸੇ ਦਿਨ ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਤੋਂ ਇਲਾਵਾ 27 ਜਨਵਰੀ ਨੂੰ ਪੂਰਾ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ, ਜਿਨ੍ਹਾਂ ਦੀ ਅਰੰਭਤਾ ਸਵੇਰੇ 10 ਵਜੇ ਢਾਡੀ ਦਰਬਾਰ ਨਾਲ ਹੋਵੇਗੀ | ਇਸ ਤੋਂ ਇਲਾਵਾ ਕਵੀ ਦਰਬਾਰ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਾਮ 4 ਵਜੇ ਤੋਂ ਦੇਰ ਰਾਤ ਤੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ 'ਚ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਉਣਗੇ |

ਪਿਛਲੀ ਖ਼ਬਰ 25 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਖ਼ਾਲਸਾ ਵਹੀਰ ਕੱਢਣ ਦਾ ਫ਼ੈਸਲਾ ਅਗਲੀ ਖ਼ਬਰ ਪਾਕਿ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਸਾਥੀ ਤੋਂ ਪਿਸਤੌਲ ਬਰਾਮਦ ਫ਼ੌਜ 'ਚੋਂ ਭਗੌੜੇ ਰਾਜਬੀਰ ਸਿੰਘ ਦਾ ਸਾਥੀ ਵੀ ਕਾਬੂ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।