09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

25 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਖ਼ਾਲਸਾ ਵਹੀਰ ਕੱਢਣ ਦਾ ਫ਼ੈਸਲਾ

ਅਜੀਤ ਡੈਸਕ 26-01-2026

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਾਜਨੀਤਿਕ ਮਾਮਲਿਆਂ ਬਾਰੇ ਬਣੀ ਪੀ.ਏ.ਸੀ. ਕਮੇਟੀ ਦੀ ਪਹਿਲੀ ਮੀਟਿੰਗ ਹੋਈ, ਜਿਸ 'ਚ ਕਮੇਟੀ ਦੇ ਮੈਂਬਰਾਂ ਵਿਚੋਂ ਬਾਬੂ ਸਿੰਘ ਬਰਾੜ, ਭਾਈ ਪਰਮਜੀਤ ਸਿੰਘ ਜੌਹਲ, ਪ੍ਰਗਟ ਸਿੰਘ ਸੰਧੂ, ਭਾਈ ਦਲੇਰ ਸਿੰਘ ਡੋਡ, ਲੱਖਾ ਸਿੰਘ ਸਿਧਾਣਾ ਅਤੇ ਐਡਵੋਕੇਟ ਹਰਜੋਤ ਸਿੰਘ ਮਾਨ ਹਾਜ਼ਰ ਹੋਏ | ਮੀਟਿੰਗ ਦੌਰਾਨ ਪਾਰਟੀ ਦੀ ਸਿਆਸੀ ਦਿਸ਼ਾ, ਪੰਥਕ ਜ਼ਿੰਮੇਵਾਰੀਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ | ਕਮੇਟੀ ਨੇ 25 ਫਰਵਰੀ, 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਵੱਖ-ਵੱਖ ਪੜਾਵਾਂ 'ਤੇ ਰੁਕਦਿਆਂ ਖ਼ਾਲਸਾ ਵਹੀਰ ਕੱਢਣ ਦੇ ਅਹਿਮ ਫ਼ੈਸਲੇ 'ਤੇ ਸਰਬਸੰਮਤੀ ਨਾਲ ਮੋਹਰ ਲਗਾਈ ਗਈ | ਕਮੇਟੀ ਨੇ ਕਿਹਾ ਕਿ ਇਹ ਖ਼ਾਲਸਾ ਵਹੀਰ ਪੰਥਕ ਏਕਤਾ, ਸਿੱਖੀ ਵਜੂਦ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਵੇਗੀ | ਮੀਟਿੰਗ ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ 30 ਜਨਵਰੀ, 2026 ਨੂੰ ਪਾਰਟੀ ਦੇ ਸੀਨੀਅਰ ਆਗੂ, ਜ਼ਿਲ੍ਹਾ ਅਬਜ਼ਰਵਰ ਅਤੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣਗੇ ਤਾਂ ਜੋ ਪੰਥਕ ਮਰਯਾਦਾ ਅਨੁਸਾਰ ਚੁੱਕੇ ਜਾਣ ਵਾਲੇ ਅਗਲੇ ਸੰਘਰਸ਼ਸ਼ੀਲ ਕਦਮਾਂ ਲਈ ਅਸ਼ੀਰਵਾਦ ਲਿਆ ਜਾ ਸਕੇ | ਪੀ.ਏ.ਸੀ. ਕਮੇਟੀ ਨੇ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਵਿੰਗ ਬਣਾਉਣ ਦਾ ਵੀ ਫ਼ੈਸਲਾ ਕੀਤਾ, ਜਿਨ੍ਹਾਂ ਵਿਚ ਇਸਤਰੀ ਵਿੰਗ, ਯੂਥ ਵਿੰਗ ਅਤੇ ਕਿਸਾਨ ਵਿੰਗ ਸ਼ਾਮਿਲ ਹੋਣਗੇ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਪਾਰਟੀ ਨਾਲ ਸਰਗਰਮ ਤੌਰ 'ਤੇ ਜੋੜਿਆ ਜਾ ਸਕੇ | ਇਸ ਦੇ ਨਾਲ ਹੀ ਪਾਰਟੀ ਦੀ ਤਾਲਮੇਲ ਕਮੇਟੀ ਬਣਾਉਣ, ਮੀਡੀਆ ਸੈੱਲ ਅਤੇ ਆਈ.ਟੀ. ਸੈੱਲ ਦਾ ਗਠਨ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਤਾਂ ਜੋ ਪਾਰਟੀ ਦੀ ਆਵਾਜ਼ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕੇ | ਮੀਟਿੰਗ ਦੌਰਾਨ ਪੰਜਾਬ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨਾਲ ਪਾਰਟੀ ਦੇ ਰਲੇਵੇ ਅਤੇ ਸਾਂਝ ਵਧਾਉਣ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ ਅਤੇ ਇਸ ਦਿਸ਼ਾ ਵਿਚ ਅਗਲੇ ਕਦਮ ਚੁੱਕਣ 'ਤੇ ਸਹਿਮਤੀ ਬਣੀ | ਕਮੇਟੀ ਨੇ ਦੁਹਰਾਇਆ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਪੰਥਕ ਸੋਚ, ਸੰਵਿਧਾਨਕ ਹੱਕਾਂ ਅਤੇ ਪੰਜਾਬ ਦੇ ਲੋਕਾਂ ਦੇ ਮਸਲਿਆਂ ਲਈ ਪੂਰੀ ਦਿ੍ੜ੍ਹਤਾ ਨਾਲ ਸੰਘਰਸ਼ ਕਰਦਾ ਰਹੇਗਾ |

ਪਿਛਲੀ ਖ਼ਬਰ ਪਾਕਿਸਤਾਨ 'ਚ ਇਕ ਹੋਰ ਭਾਰਤੀ ਔਰਤ ਨੇ ਕੀਤੀ ਵੀਜ਼ਾ ਨਿਯਮਾਂ ਦੀ ਉਲੰਘਣਾ • ਲਾਹੌਰ 'ਚ ਪ੍ਰੇਮੀ ਨਾਲ ਨਿਕਾਹ ਤੋਂ ਬਾਅਦ ਵ... ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਤੇ ਕੱਲ੍ਹ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।