30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਤੇ ਜੋੜ ਮੇਲੇ ਦੌਰਾਨ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ <br/>

ਸੰਤ ਅਤਰ ਸਿੰਘ ਦੀ ਬਰਸੀ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ: ਦਮਦਮੀ<br/> 01-02-2026

ਗਿਆਨੀ ਹਰਪ੍ਰੀਤ ਸਿੰਘ, ਅਮਨ ਅਰੋੜਾ, ਢੀਂਡਸਾ, ਲੌਂਗੋਵਾਲ, ਝੂੰਦਾਂ, ਮਾਝੀ, ਬਾਬਾ ਕਾਕਾ ਸਿੰਘ ਤੇ ਬਾਪੂ ਤਰਸੇਮ ਸਿੰਘ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਭਰੀ ਹਾਜ਼ਰੀ
ਮਸਤੂਆਣਾ ਸਾਹਿਬ, 31 ਜਨਵਰੀ (ਦਮਦਮੀ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 99ਵੀਂ ਬਰਸੀ ਅਤੇ ਸਾਲਾਨਾ ਜੋੜ ਮੇਲੇ ਦੌਰਾਨ ਚੱਲ ਰਹੇ ਸਮਾਗਮਾਂ ਮੌਕੇ ਸੰਗਤਾਂ ਅਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਇਲਾਕੇ ਤੇ ਦੇਸ਼-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਸੰਗਤਾਂ ਨੇ ਗੁਰਦੁਆਰਾ ਗੁਰਸਾਗਰ ਸਾਹਿਬ, ਗੁਰਦੁਆਰਾ ਮਾਤਾ ਭੋਲੀ ਕੌਰ, ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਤੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਮੱਥਾ ਟੇਕਿਆ | ਇਸ ਤੋਂ ਇਲਾਵਾ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਦੇਗਾਂ ਕਰਵਾਉਣ ਉਪਰੰਤ ਰਾਗੀ ਢਾਡੀ ਜਥਿਆਂ ਵਲੋਂ ਕੀਤੇ ਕਥਾ ਕੀਰਤਨ ਅਤੇ ਢਾਡੀ ਵਾਰਾਂ ਦਾ ਅਨੰਦ ਮਾਣਿਆ | ਜੋੜ ਮੇਲੇ ਦੌਰਾਨ ਖੁੱਲੇ੍ਹ ਪੰਡਾਲ ਵਿਚ ਸਟੇਜ ਤੋਂ ਵੱਖ-ਵੱਖ ਸਿਆਸੀ ਆਗੂਆਂ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੰਤ ਕਾਕਾ ਸਿੰਘ ਦਮਦਮਾ ਸਾਹਿਬ, ਸਕੱਤਰ ਜਸਵੰਤ ਸਿੰਘ ਖਹਿਰਾ, ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਭਾਈ ਹਰਜਿੰਦਰ ਸਿੰਘ ਮਾਝੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰ ਪਾਲ ਸਿੰਘ ਅਤੇ ਲੋਕ ਸਭਾ ਮੈਂਬਰ ਭਾਈ ਅੰਮਿ੍ਤ ਪਾਲ ਸਿੰਘ ਦੇ ਬਾਪੂ ਤਰਸੇਮ ਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਮਨਪ੍ਰੀਤ ਸਿੰਘ ਦਿੱਲੀ ਵਾਲੇ ਅਤੇ ਹੋਰ ਵੱਡੀ ਗਿਣਤੀ ਵਿਚ ਰਾਗੀ ਢਾਡੀ ਜਥਿਆਂ ਤੋਂ ਇਲਾਵਾ ਸਾਧੂ, ਸੰਤ, ਮਹਾਤਮਾਂ ਅਤੇ ਸਿੱਖ ਵਿਦਵਾਨਾਂ ਵਲੋਂ ਸੰਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੰਤਾਂ ਵਲੋਂ ਮਾਲਵੇ ਦੇ ਖੇਤਰ ਵਿਚ ਸਿੱਖਿਆ ਅਤੇ ਧਾਰਮਿਕ ਗਿਆਨ ਦੀ ਜੋਤ ਜਗਾਈ ਅਤੇ ਲੋਕਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ ਅਤੇ 14 ਲੱਖ ਦੇ ਕਰੀਬ ਪ੍ਰਾਣੀਆ ਨੂੰ ਅੰਮਿ੍ਤਪਾਣ ਕਰਵਾਇਆ | ਇਸ ਮੌਕੇ ਮੋਹਤਬਰ ਸ਼ਖ਼ਸੀਅਤਾਂ ਨੂੰ ਅਕਾਲ ਕਾਲਜ ਕੌਂਸਲ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ | ਸਨਮਾਨ ਕਰਨ ਮੌਕੇ ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ, ਕੌਂਸਲ ਪ੍ਰਧਾਨ ਸੰਤ ਕਾਕਾ ਸਿੰਘ, ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ, ਬਾਬਾ ਬਲਜੀਤ ਸਿੰਘ ਫੱਕਰ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਬਲਦੇਵ ਸਿੰਘ ਭੰਮਾਵੱਦੀ, ਜਸਪਾਲ ਸਿੰਘ ਸਿੱਧੂ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਗਿੱਲ, ਭੂਪਿੰਦਰ ਸਿੰਘ ਗਰੇਵਾਲ, ਗੁਰਜੰਟ ਸਿੰਘ ਚੀਮਾ, ਜਥੇਦਾਰ ਬਹਾਦਰ ਸਿੰਘ ਭਸੌੜ, ਡਾ. ਗੁਰਵੀਰ ਸਿੰਘ ਸੋਹੀ, ਗੁਲਜ਼ਾਰ ਸਿੰਘ ਕੱਟੂ, ਜੀਤ ਸਿੰਘ ਢੀਂਡਸਾ, ਮਨਜੀਤ ਸਿੰਘ ਬਾਲੀਆਂ, ਹਰਬੰਸ ਸਿੰਘ ਅਕੋਈ ਸਾਹਿਬ, ਜਗਰੂਪ ਸਿੰਘ ਲੱਡਾ, ਜਥੇਦਾਰ ਮੇਵਾ ਸਿੰਘ ਉੱਪਲੀ, ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਪ੍ਰੋਫ਼ੈਸਰ ਗੁਰਦੀਪ ਸਿੰਘ, ਭਾਈ ਸਤਨਾਮ ਸਿੰਘ ਮਸਤੂਆਣਾ, ਭਾਈ ਗੋਬਿੰਦ ਸਿੰਘ, ਸਰਪੰਚ ਰਣਦੀਪ ਸਿੰਘ ਮਿੰਟੂ, ਭਾਈ ਅਵਤਾਰ ਸਿੰਘ ਬਡਰੁੱਖਾਂ ਸਮੇਤ ਹੋਰ ਕੌਂਸਲ ਮੈਂਬਰ ਸਾਮਲ ਸਨ | ਇਸ ਤੋਂ ਪਹਿਲਾ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਸੰਤ ਅਤਰ ਸਿੰਘ ਟਰੱਸਟ ਅਤੇ ਅਕਾਲ ਕਾਲਜ ਕੌਂਸਲ ਅਧੀਨ ਚਲਾਈਆਂ ਜਾ ਰਹੀਆਂ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਕੀਤੀਆਂ ਪ੍ਰਾਪਤੀਆਂ ਅਤੇ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ | ਇਸ ਮੌਕੇ ਵੱਖ-ਵੱਖ ਢਾਡੀ ਜਥਿਆਂ ਵਲੋਂ ਢਾਡੀ ਵਾਰਾਂ ਸੁਣਾ ਕੇ

ਪਿਛਲੀ ਖ਼ਬਰ ਮੁੰਬਈ ਤੇ ਦਿੱਲੀ ਦੇ ਹਵਾਈ ਅੱਡੇ ਬਣੇ ਸੋਨੇ ਦੇ ਤਸਕਰਾਂ ਦੇ ਗੜ੍ਹ ਅਗਲੀ ਖ਼ਬਰ ਸਾਬਕਾ ਮੰਤਰੀ ਦੇ ਘਰ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਤਿੰਨ ਬਾਅਦ ਹੋਈ ਖ਼ਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।