17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਵਜੋਤ ਕੌਰ ਸਿੱਧੂ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਅਜੀਤ ਡੈਸਕ 01-02-2026

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਭਾਜਪਾ 'ਚ ਸ਼ਾਮਿਲ ਹੋਣ ਦੇ ਕਿਆਸ
ਚੰਡੀਗੜ੍ਹ, 31 ਜਨਵਰੀ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀ ਸਿਆਸਤ 'ਚ ਇਕ ਵਾਰ ਮੁੜ ਤੋਂ ਵੱਡੀ ਹਲਚਲ ਦੇ ਸੰਕੇਤ ਮਿਲ ਰਹੇ ਹਨ | ਕਾਂਗਰਸ ਨੇਤਾ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਦੇ ਤਾਜ਼ਾ ਬਿਆਨ ਨੇ ਸਿਆਸੀ ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ ਹੈ | ਡਾ. ਸਿੱਧੂ ਨੇ ਸੋਸ਼ਲ ਮੀਡੀਆ 'ਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਟਵੀਟ ਕੀਤਾ ਕਿ ਉਹ ਆਪਣੇ ਆਪ ਨੂੰ ਕਿਸੇ ਵੀ ਪਾਰਟੀ ਦੀ ਸਿਆਸਤ ਨਾਲ ਜੋੜ ਕੇ ਨਹੀਂ ਦੇਖਦੀ | ਮੈਂ ਸ਼ਾਇਦ ਉਨ੍ਹਾਂ ਬਹੁਤ ਥੋੜ੍ਹੇ ਲੋਕਾਂ ਵਿਚੋਂ ਇਕ ਹਾਂ, ਜਿਸ ਨੇ ਨਾ ਤਾਂ ਕਦੇ ਭਾਜਪਾ, ਨਾ 'ਆਪ' ਅਤੇ ਨਾ ਹੀ ਕਿਸੇ ਹੋਰ ਪਾਰਟੀ ਦੇ ਕਿਸੇ ਨੇਤਾ ਨਾਲ ਸਿਆਸੀ ਕਾਰਨਾਂ ਕਰਕੇ ਮੁਲਾਕਾਤ ਕੀਤੀ ਹੈ ਅਤੇ ਨਾ ਹੀ ਕਿਸੇ ਪਾਰਟੀ ਵਲੋਂ ਕਦੇ ਮੈਨੂੰ ਸੰਪਰਕ ਕੀਤਾ ਗਿਆ ਹੈ | ਮੈਂ ਆਪਣੀ ਨਿੱਜੀ ਸੋਚ ਅਤੇ ਅੰਤਰਆਤਮਾ ਦੇ ਆਧਾਰ 'ਤੇ ਗੱਲ ਕਰ ਰਹੀ ਹਾਂ, ਕਿਉਂਕਿ ਮੈਂ ਕੇਵਲ ਵਾਹਿਗੁਰੂ ਜੀ ਦੇ ਅੱਗੇ ਜਵਾਬਦੇਹ ਹਾਂ, ਕਿਸੇ ਹੋਰ ਦੇ ਨਹੀਂ | ਜਿਸ ਤੋਂ ਬਾਅਦ ਇਹ ਅਟਕਲਾਂ ਤੇਜ਼ ਹੋ ਗਈਆਂ ਹਨ ਕਿ ਉਹ ਜਲਦ ਹੀ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਸਕਦੀ ਹੈ | ਚਰਚਾ ਇਹ ਵੀ ਹੈ ਕਿ ਡਾ. ਨਵਜੋਤ ਕੌਰ ਸਿੱਧੂ ਭਾਜਪਾ ਵਿਚ ਸ਼ਾਮਿਲ ਹੋ ਸਕਦੇ ਹਨ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ ਅਗਲੀ ਖ਼ਬਰ ਪੰਜਾਬ 'ਚ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ਾਂ ਪਿੱਛੇ ਕੌਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।