18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਹਲਵਾਰਾ ਹਵਾਈ ਅੱਡੇ ਤੋਂ ਮਾਰਚ ਦੇ ਪਹਿਲੇ ਹਫ਼ਤੇ ਸ਼ੁਰੂ ਹੋਣਗੀਆਂ ਉਡਾਣਾਂ-ਸੰਜੀਵ ਅਰੋੜਾ

ਅਜੀਤ ਡੈਸਕ 01-02-2026

ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)-ਕੈਬਨਿਟ ਮੰਤਰੀ ਪੰਜਾਬ ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਕਈ ਸਾਲਾਂ ਦੀ ਲੰਮੇ ਅਰਸੇ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਇਤਿਹਾਸਕ ਪ੍ਰਾਪਤੀ ਸਾਬਕਾ ਰਾਜ ਸਭ ਮੈਂਬਰ ਅਤੇ ਮੌਜੂਦਾ ਕੈਬਨਿਟ ਮੰਤਰੀ ਪੰਜਾਬ ਸੰਜੀਵ ਅਰੋੜਾ ਦੇ ਲਗਾਤਾਰ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਇਸ ਮਾਮਲੇ ਦੀ ਨਿਰੰਤਰ ਪੈਰਵਾਈ ਕੀਤੀ। ਉਨ੍ਹਾ ਦੱਸਿਆ ਕਿ ਏਅਰ ਇੰਡੀਆ ਨੂੰ ਹਵਾਈ ਸੈਨਾ ਤੋਂ ਇਜਾਜ਼ਤ ਮਿਲ ਗਈ ਹੈ, ਜਿਸ ਸਦਕਾ ਮਾਰਚ 2026 ਦੇ ਪਹਿਲੇ ਹਫ਼ਤੇ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ 22 ਨਵੰਬਰ, 2022 ਹਵਾਈ ਅੱਡੇ ਦੀ ਰੁਕੀ ਹੋਈ ਪ੍ਰਗਤੀ ਨੂੰ ਮੁੜ ਚਲਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਖ਼ਲ ਦਿੱਤਾ ਗਿਆ ਸੀ, ਜਿਸ ਸਦਕਾ 11 ਦਸੰਬਰ, 2022 ਨਿਰਮਾਣ ਕਾਰਜ ਮੁੜ ਸ਼ੁਰੂ ਕਰਨ ਲਈ 50 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਸਨ।

ਪਿਛਲੀ ਖ਼ਬਰ ਖਰੜ ਪੁਲਿਸ ਨੇ ਕੱਢਿਆ ਫਲੈਗ ਮਾਰਚ <br/> ਅਗਲੀ ਖ਼ਬਰ ਪੁਨਰ ਸੁਰਜੀਤ ਹੋਇਆ ਅਕਾਲੀ ਦਲ ਵਾੜ ਬਣ ਕੇ ਸੂਬੇ ਦੇ ਹੱਕਾਂ ਦੀ ਰਾਖੀ ਕਰੇਗਾ-ਗਿਆਨੀ ਹਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।