15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਦੇ ਨਾਂਅ 'ਤੇ ਰੱਖਣਾ ਸਾਡੇ ਯਤਨਾਂ ਦਾ ਨਤੀਜਾ-ਡਾ. ਰਾਜ ਕੁਮਾਰ

ਅਜੀਤ ਡੈਸਕ 02-02-2026

ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ)-ਗੁਰੂ ਰਵਿਦਾਸ ਦੇ ਪੈਰੋਕਾਰਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਇੱਕ ਇਤਿਹਾਸਕ ਮੀਲ ਪੱਥਰ 'ਤੇ ਪਹੁੰਚ ਗਈ, ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਡੇਰਾ ਸੱਚਖੰਡ ਬੱਲਾਂ ਦੀ ਆਪਣੀ ਫੇਰੀ ਦੌਰਾਨ ਐਲਾਨ ਕੀਤਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਦੇ ਨਾਂਅ 'ਤੇ ਰੱਖਿਆ ਜਾਵੇਗਾ | ਇਹ ਵੱਡਾ ਐਲਾਨ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਸੰਸਦ ਦੇ ਪਿਛਲੇ ਇਜਲਾਸ 'ਚ ਸਿਫ਼ਰ ਕਾਲ ਦੌਰਾਨ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਤੋਂ ਕੁਝ ਮਹੀਨੇ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਕੇਂਦਰ ਸਰਕਾਰ ਨੂੰ ਗੁਰੂ ਰਵਿਦਾਸ ਦੇ ਨਾਂਅ 'ਤੇ ਹਵਾਈ ਅੱਡੇ ਦਾ ਨਾਂਅ ਦੇ ਕੇ ਰਵਿਦਾਸੀਆ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਸੀ | ਡਾ. ਰਾਜ ਕੁਮਾਰ ਨੇ ਇਸ ਐਲਾਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਹ ਇਸ ਪਵਿੱਤਰ ਮੁੱਦੇ ਨੂੰ ਹਰ ਉਪਲਬਧ ਪਲੇਟਫਾਰਮ 'ਤੇ ਉਠਾਉਣ ਲਈ ਖੁਸ਼ਕਿਸਮਤ ਮਹਿਸੂਸ ਕਰਦੇ ਹਨ | ਡਾ. ਚੱਬੇਵਾਲ ਨੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਕਿ ਰਾਜ ਸਰਕਾਰ ਨੇ ਗੁਰੂ ਰਵਿਦਾਸ ਦੇ ਸਨਮਾਨ 'ਚ ਆਦਮਪੁਰ ਹਵਾਈ ਅੱਡੇ ਦਾ ਨਾਂਅ ਬਦਲਣ ਦਾ ਸਮਰਥਨ ਕਰਦੇ ਹੋਏ ਇੱਕ ਰਸਮੀ ਮਤਾ ਪਾਸ ਕਰਕੇ ਸੰਸਦ ਨੂੰ ਭੇਜਿਆ ਸੀ |

ਪਿਛਲੀ ਖ਼ਬਰ ਮੋਦੀ ਤੇ ਯੋਗੀ ਨੇ ਗੁਰੂ ਰਵਿਦਾਸ ਦੇ ਜਨਮ ਸਥਾਨ ਦਾ ਖੁੱਲ੍ਹੇ ਦਿਲ ਨਾਲ ਕਰਵਾਇਆ ਵਿਕਾਸ-ਦੂਲੋਂ ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦੇ 13ਵੇਂ ਦਿਨ 148 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।