25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪੰਜਾਬ ਦੇ ਸਰਹੱਦੀ ਕਿਸਾਨਾਂ ਨਾਲ ਧ੍ਰੋਹ ਕਮਾਇਆ-ਜਥੇ. ਰਣੀਕੇ

ਅਜੀਤ ਡੈਸਕ 02-02-2026

ਅਟਾਰੀ, 1 ਫਰਵਰੀ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਅਕਾਲੀ ਆਗੂ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਕੇਂਦਰੀ ਬਜਟ ਨੂੰ ਅਮੀਰਾਂ ਦਾ ਬਜਟ ਕਰਾਰ ਦਿੱਤਾ ਹੈ | ਜਥੇਦਾਰ ਰਣੀਕੇ ਨੇ ਕਿਹਾ ਕਿ ਇਹ ਬਜਟ ਗਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਆਸਾਂ ਤੋਂ ਕਿਤੇ ਪਰੇ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਕਿਸਾਨਾਂ ਨਾਲ ਧ੍ਰੋਹ ਕਮਾਇਆ ਗਿਆ ਹੈ | ਜਥੇਦਾਰ ਰਣੀਕੇ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਬਜਟ ਤੋਂ ਬਹੁਤ ਉਮੀਦਾਂ ਸਨ, ਜਿਨ੍ਹਾਂ 'ਤੇ ਪਾਣੀ ਫਿਰ ਗਿਆ ਹੈ | ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕਾਂ ਨਾਲ ਪਿਛਲੇ ਲੰਮੇ ਸਮੇਂ ਤੋਂ ਵਪਾਰ ਬੰਦ ਹੋਣ ਕਾਰਨ ਸਰਹੱਦੀ ਵਪਾਰੀਆਂ, ਕਿਸਾਨਾਂ ਤੇ ਮਜ਼ਦੂਰਾਂ ਦੇ ਚਿਹਰੇ ਮੁਰਝਾਏ ਹੋਏ ਹਨ |

ਪਿਛਲੀ ਖ਼ਬਰ ਡਿਊਟੀ ਮੁਕਤ ਦਰਾਮਦ ਸਾਮਾਨ ਲਿਆਉਣ ਦੀ ਹੱਦ 75,000 ਰੁਪਏ ਕੀਤੀ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।