11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਪੇਨਈਅਰ ਨਦੀ ਦੇ ਪਾਣੀਆਂ ਦੀ ਵੰਡ ਲਈ ਟਿ੍ਬਿਊਨਲ ਸਥਾਪਤ ਕਰਨ ਦਾ ਨਿਰਦੇਸ਼

ਅਜੀਤ ਡੈਸਕ 03-02-2026
ਨਵੀਂ ਦਿੱਲੀ, 2 ਫਰਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਪੇਨਈਅਰ ਨਦੀ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਤਾਮਿਲਨਾਡੂ ਅਤੇ ਕਰਨਾਟਕ ਵਿਚਕਾਰ ਵਿਵਾਦ ਦਾ ਫੈਸਲਾ ਕਰਨ ਲਈ ਇੱਕ ਟਿ੍ਬਿਊਨਲ ਦਾ ਗਠਨ ਕਰਨ ਅਤੇ ਇੱਕ ਮਹੀਨੇ ਦੇ ਅੰਦਰ ਇੱਕ ਢੁਕਵੀਂ ਨੋਟੀਫਿਕੇਸ਼ਨ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ | ਇਹ ਨਿਰਦੇਸ਼ ਜਸਟਿਸ ਵਿਕਰਮ ਨਾਥ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਵਲੋਂ ਆਇਆ ਹੈ | ਜਸਟਿਸ ਨਾਥ ਨੇ ਹੁਕਮ ਸੁਣਾਉਂਦੇ ਹੋਏ ਕਿਹਾ ਸਾਨੂੰ ਕੇਂਦਰ ਸਰਕਾਰ ਨੂੰ ਅੱਜ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਦੋਵਾਂ ਧਿਰਾਂ ਵਿਚਕਾਰ ਅੰਤਰ-ਰਾਜੀ ਪਾਣੀ ਵਿਵਾਦ ਦੇ ਫੈਸਲੇ ਲਈ ਅਧਿਕਾਰਤ ਗਜ਼ਟ ਵਿਚ ਇੱਕ ਢੁਕਵੀਂ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਇੱਕ ਜਲ ਵਿਵਾਦ ਟਿ੍ਬਿਊਨਲ ਦਾ ਗਠਨ ਕਰਨ ਦਾ ਨਿਰਦੇਸ਼ ਦੇਣ ਤੋਂ ਗੁਰੇਜ਼ ਕਰਨ ਦਾ ਕੋਈ ਕਾਰਨ ਨਹੀਂ ਮਿਲਦਾ |

ਪਿਛਲੀ ਖ਼ਬਰ ਐਨ. ਆਈ. ਏ. ਵਲੋਂ ਕਸ਼ਮੀਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ 'ਚ 77ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।