11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਜਟ ਦੀ ਹਰੇਕ ਮਦ ਦਾ ਪੰਜਾਬ ਨੂੰ ਮਿਲੇਗਾ ਸਿੱਧਾ ਲਾਭ- ਸੁਨੀਲ ਜਾਖੜ <br/>

ਅਜੀਤ ਡੈਸਕ 03-02-2026

ਚੰਡੀਗੜ੍ਹ, 2 ਫਰਵਰੀ (ਸੰਦੀਪ ਕੁਮਾਰ ਮਾਹਨਾ)–ਕੇਂਦਰੀ ਬਜਟ ਨੂੰ ਲੈ ਕੇ ਪੰਜਾਬ ਦੀਆਂ ਵਿਰੋਧੀ ਧਿਰਾਂ ਅਤੇ ਸੂਬਾ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਪ੍ਰਤੀਕ੍ਰਿਆਵਾਂ 'ਤੇ ਟਿੱਪਣੀ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਨੂੰ ਵਿਕਸਤ ਭਾਰਤ ਦੇ ਟੀਚੇ ਵੱਲ ਇਕ ਮਜ਼ਬੂਤ ਕਦਮ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਬਜਟ ਦੀ ਆਲੋਚਨਾ ਕਰਨ ਵਾਲੀਆਂ ਪਾਰਟੀਆਂ ਤੱਥਾਂ ਤੋਂ ਕੋਰੀਆਂ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਕੀਕਤ ਇਹ ਹੈ ਕਿ ਕੇਂਦਰੀ ਬਜਟ ਦਾ ਸਿੱਧਾ ਅਤੇ ਅਸਿੱਧਾ ਲਾਭ ਪੰਜਾਬ ਨੂੰ ਮਿਲੇਗਾ | ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਜਾਖੜ ਨੇ ਕਿਹਾ ਕਿ ਕੇਂਦਰੀ ਬਜਟ ਦੀ ਹਰੇਕ ਮਦ ਦਾ ਸਿੱਧਾ ਜਾਂ ਅਸਿੱਧਾ ਲਾਭ ਪੰਜਾਬ ਨੂੰ ਮਿਲੇਗਾ | ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਸਪਸ਼ਟ ਕੀਤਾ ਹੈ ਕਿ ਜਲੰਧਰ, ਅੰਮਿ੍ਤਸਰ, ਲੁਧਿਆਣਾ, ਹੁਸ਼ਿਆਰਪੁਰ, ਮੋਗਾ ਤੇ ਫ਼ਿਰੋਜ਼ਪੁਰ ਵਰਗੇ ਸ਼ਹਿਰਾਂ 'ਚ ਵਿਕਾਸ ਕਾਰਜਾਂ ਨੂੰ ਇਸ ਬਜਟ ਨਾਲ ਵੱਡਾ ਹੁਲਾਰਾ ਮਿਲੇਗਾ | ਕੇਂਦਰ ਸਰਕਾਰ ਵਲੋਂ 1.70 ਲੱਖ ਕਰੋੜ ਰੁਪਏ ਦੀ ਖਾਦ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਦਾ ਵੱਡਾ ਲਾਭ ਪੰਜਾਬ ਦੇ ਕਿਸਾਨਾਂ ਨੂੰ ਮਿਲਦਾ ਹੈ | ਇਸ ਤੋਂ ਇਲਾਵਾ ਅਨਾਜ ਦੀ ਸਰਕਾਰੀ ਖਰੀਦ ਲਈ ਵੀ ਕੇਂਦਰੀ ਬਜਟ ਦਾ ਵੱਡਾ ਹਿੱਸਾ ਪੰਜਾਬ ਤੱਕ ਪਹੁੰਚਦਾ ਹੈ | ਜਾਖੜ ਨੇ ਦੱਸਿਆ ਕਿ 'ਖੇਲੋ ਇੰਡੀਆ' ਅਭਿਆਨ ਨਾਲ ਖੇਡਾਂ ਨੂੰ ਉਤਸ਼ਾਹ ਮਿਲੇਗਾ ਅਤੇ ਖੇਡ ਸਮੱਗਰੀ ਦਾ ਮੁੱਖ ਕੇਂਦਰ ਹੋਣ ਕਾਰਨ ਜਲੰਧਰ ਦੇ ਉਦਯੋਗ ਨੂੰ ਵੱਡਾ ਲਾਭ ਹੋਵੇਗਾ | ਭਾਜਪਾ ਕੋਲ ਪੰਜਾਬ ਦੇ ਵਿਕਾਸ ਲਈ ਸਪਸ਼ਟ ਖਾਕਾ ਹੈ ਅਤੇ ਕੇਂਦਰ ਸਰਕਾਰ ਸੂਬੇ ਦੀ ਹਰ ਸੰਭਵ ਮਦਦ ਲਈ ਤਿਆਰ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਨੇ ਸੂਬੇਦਾਰ ਕੁਲਵੰਤ ਸਿੰਘ ਨੂੰ ਆਲ ਇੰਡੀਆ ਸੇਵਾ ਦਲ ਦਾ ਜ਼ਿਲ੍ਹਾ ਜਨਰਲ ਸਕੱਤ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਜਵੱਦੀ ਟਕਸਾਲ ਵਿਖੇ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ 20...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।