29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਅਮਰੀਕਾ ਨਾਲ ਸਮਝੌਤਾ ਦੇਸ਼ ਦੀ ਪ੍ਰਭੂਸੱਤਾ ਤੇ ਕਿਸਾਨੀ ਲਈ ਘਾਤਕ-ਪਾਸਲਾ

ਅਜੀਤ ਡੈਸਕ 04-02-2026

ਜਲੰਧਰ, 3 ਫਰਵਰੀ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਭਾਰਤ ਵਲੋਂ ਅਮਰੀਕਾ ਨਾਲ ਕੀਤੇ ਗਏ ਵਪਾਰਕ ਸਮਝੌਤੇ ਨੂੰ ਦੇਸ਼ ਦੀ ਪ੍ਰਭੂਸੱਤਾ ਤੇ ਕਿਸਾਨੀ ਲਈ ਘਾਤਕ ਦੱਸਦੇ ਹੋਏ ਦੇਸ਼ ਵਾਸੀਆਂ ਨੂੰ ਇਸ ਸਮਝੌਤੇ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ਼ ਸਮਝੌਤੇ ਨਾਲ ਅਮਰੀਕਾ ਦੀਆਂ ਖੇਤੀਬਾੜੀ ਨਾਲ ਸੰਬੰਧਿਤ ਵਸਤਾਂ, ਸਬਜ਼ੀਆਂ, ਫਲ ਤੇ ਦੁੱਧ ਆਦਿ ਬਿਨਾਂ ਕਿਸੇ ਟੈਕਸ ਦੇ ਦੇਸ਼ 'ਚ ਵਿਕੇਗਾ, ਜਿਸ ਨਾਲ ਦੇਸ਼ ਦੀ ਕਿਸਾਨੀ ਤਬਾਹ ਹੋ ਜਾਵੇਗੀ | ਇਥੇ ਹੀ ਬੱਸ ਨਹੀਂ ਭਾਰਤ ਹੁਣ ਰੂਸ ਤੇ ਈਰਾਨ ਤੋਂ ਮਿਲਣ ਵਾਲਾ ਸਸਤਾ ਤੇਲ ਵੀ ਨਹੀਂ ਖਰੀਦੇਗਾ ਤੇ ਉਸ ਨੂੰ ਅਮਰੀਕਾ ਜਾਂ ਫਿਰ ਉਸ ਦੇ ਅਧੀਨ ਮੁਲਕ ਵੈਨੇਜ਼ੁਏਲਾ ਤੋਂ ਤੇਲ ਖਰੀਦਣਾ ਪਵੇਗਾ |

ਪਿਛਲੀ ਖ਼ਬਰ ਪੰਜਾਬ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਯਤਨਾਂ ਦੇ ਸਾਕਾਰਾਤਮਿਕ ਨਤੀਜੇ ਸਾਹਮਣੇ ਆ ਰਹੇ-ਖੁੱਡੀਆ... ਅਗਲੀ ਖ਼ਬਰ ਬੈਂਸ ਵਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਦੇ ਆਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।