29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਹਰਿਆਣਾ ਸਿੱਖ ਕਤਲੇਆਮ ਦੇ ਪੀੜਤਾਂ ਨੇ ਸੰਤ ਸੀਚੇਵਾਲ ਨੂੰ ਸੌਂਪਿਆ ਮੰਗ ਪੱਤਰ <br/>

ਅਜੀਤ ਡੈਸਕ 04-02-2026

ਜਲੰਧਰ, 3 ਫਰਵਰੀ (ਜਸਪਾਲ ਸਿੰਘ)-1984 ਦੇ ਹਰਿਆਣਾ ਸਿੱਖ ਕਤਲੇਆਮ ਦੇ ਪੀੜਤਾਂ ਦੀ ਆਵਾਜ਼ ਨੂੰ ਰਾਸ਼ਟਰੀ ਪੱਧਰ 'ਤੇ ਉਭਾਰਨ ਦੇ ਉਦੇਸ਼ ਨਾਲ 'ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ 1984 ਹਰਿਆਣਾ' ਦਾ ਇੱਕ ਵਫਦ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਹੇਠ ਦਿੱਲੀ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ¢ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਘੋਲੀਆ ਨੇ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਵਜੂਦ ਵੀ ਹਰਿਆਣਾ ਸਿੱਖ ਕਤਲੇਆਮ ਦੇ ਪੀੜਤ ਅਜੇ ਤੱਕ ਇਨਸਾਫ਼ ਤੋਂ ਵਾਂਝੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 2006 'ਚ ਪੀੜਤ ਪਰਿਵਾਰਾਂ ਲਈ ਇਕ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿਚ ਸਰਕਾਰੀ ਨੌਕਰੀਆਂ, ਪਲਾਟ, ਪੈਨਸ਼ਨ, ਲੋਨ ਅਤੇ ਹੋਰ ਸਹੂਲਤਾਂ ਸ਼ਾਮਿਲ ਸਨ ਪਰ ਇਹ ਪੈਕੇਜ ਪਾਸ ਹੋਣ ਦੇ ਬਾਵਜੂਦ ਵੀ ਕੇਂਦਰ ਅਤੇ ਸੂਬਾਈ ਸਰਕਾਰਾਂ ਵਲੋਂ ਅਮਲ ਵਿਚ ਨਹੀਂ ਲਿਆਂਦਾ ਗਿਆ ¢ਉਨ੍ਹਾਂ ਕਿਹਾ ਕਿ ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਪੀੜਤਾਂ ਨੂੰ ਪ੍ਰਾਈਵੇਟ ਨੌਕਰੀਆਂ ਦੇ ਨਿਯੁਕਤ ਪੱਤਰ ਦੇ ਕੇ ਪੀੜਤਾਂ ਨਾਲ ਧੋਖਾ ਅਤੇ ਕੋਝਾ ਮਜ਼ਾਕ ਹੈ ¢ਇਸ ਮੌਕੇ ਰਾਮ ਸਿੰਘ ਪਟਿਆਲਾ, ਗੁਰਜੀਤ ਸਿੰਘ ਪਟÏਦੀ, ਗੁਰਦੀਪ ਸਿੰਘ ਕੁਰੂਕਸ਼ੇਤਰ, ਗੁਰਪ੍ਰੀਤ ਸਿੰਘ ਸਾਹਨੀ ਗੁੜਵਾਉ, ਕੁਲਦੀਪ ਸਿੰਘ ਸਿਰਸਾ, ਓਮਪ੍ਰਕਾਸ਼ ਜਾਟੂਥਾਨਾ ਰੇਵਾੜੀ, ਹਰਭਜਨ ਸਿੰਘ ਹਨੂੰਮਾਨਗੜ੍ਹ, ਦਰਸਨ ਸਿੰਘ ਹੇਲੀਮੰਡੀ ਆਦਿ ਹਾਜ਼ਰ ਸਨ ¢

ਪਿਛਲੀ ਖ਼ਬਰ ਲਹਿੰਦੇ ਪੰਜਾਬ 'ਚ 25 ਵਰਿ੍ਹਆਂ ਬਾਅਦ ਮਨਾਇਆ ਜਾ ਰਿਹਾ ਤਿੰਨ ਰੋਜ਼ਾ 'ਜਸ਼ਨ-ਏ-ਬਸੰਤ' ਅਗਲੀ ਖ਼ਬਰ ਪੰਜਾਬ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਯਤਨਾਂ ਦੇ ਸਾਕਾਰਾਤਮਿਕ ਨਤੀਜੇ ਸਾਹਮਣੇ ਆ ਰਹੇ-ਖੁੱਡੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।