04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ <br/>

ਅਜੀਤ ਡੈਸਕ 22-02-2026
ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)-ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਨਤਮਸਤਕ ਹੋਏ ਅਤੇ ਪਰਿਵਾਰਕ ਸੱੁਖ ਸ਼ਾਂਤੀ, ਪੰਜਾਬ ਦੀ ਖੁਸ਼ਹਾਲੀ, ਆਰਥਿਕ ਤਰੱਕੀ ਅਤੇ ਪੰਜਾਬ ਵਾਸੀਆਂ ਵਿਚ ਆਪਸੀ ਭਾਈਚਾਰੇ ਤੇ ਸਾਂਝ ਲਈ ਅਰਦਾਸ ਕੀਤੀ | ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵਲੋਂ ਮੁੱਖ ਸਕੱਤਰ ਸ੍ਰੀ ਸਿਨਹਾ ਨੂੰ ਤਖ਼ਤ ਸਾਹਿਬ ਅੰਦਰ ਸਿਰੋਪਾਓ ਭੇਟ ਕੀਤਾ ਗਿਆ, ਜਦਕਿ ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਮੁੱਖ ਸਕੱਤਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸੁੰਦਰ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ | ਸਿਨਹਾ ਨੇ ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹਰ ਧਾਰਮਿਕ ਸਥਾਨ 'ਤੇ ਇਸੇ ਤਰ੍ਹਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ | ਉਨ੍ਹਾਂ ਕਮੇਟੀ ਨੂੰ ਅਪੀਲ ਕੀਤੀ ਕਿ ਪੰਜਾਬ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਹੋਰ ਵਧੀਆ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ ਤਾਂ ਜੋ ਹਜ਼ਾਰਾਂ ਮੀਲ ਦਾ ਸਫ਼ਰ ਤੈਅ ਕਰਕੇ ਤਖ਼ਤ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ | ਉਨ੍ਹਾਂ ਕਿਹਾ ਕਿ ਉਹ ਖੁਦ ਰੇਲਵੇ ਮੰਤਰਾਲੇ ਕੋਲੋਂ ਪੰਜਾਬ ਤੋਂ ਪਟਨਾ ਸਾਹਿਬ ਲਈ ਹੋਰ ਵੱਧ ਰੇਲ ਗੱਡੀਆਂ ਚਲਾਉਣ ਦੀ ਮੰਗ ਕਰਨਗੇ, ਕਿਉਂਕਿ ਇਸ ਵੇਲੇ ਪੰਜਾਬ ਤੋਂ ਇਥੇ ਕੇਵਲ ਇਕ-ਦੋ ਰੇਲ ਗੱਡੀਆਂ ਹੀ ਆਉਂਦੀਆਂ ਹਨ, ਜਿਸ ਕਾਰਨ ਸੰਗਤਾਂ ਨੂੰ ਬੁਕਿੰਗ ਲਈ ਕਾਫ਼ੀ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ | ਸੋਹੀ ਨੇ ਦੱਸਿਆ ਕਿ 1992 ਬੈਚ ਦੇ ਆਈ.ਪੀ.ਐੱਸ. ਕੈਡਰ ਨਾਲ ਸੰਬੰਧਿਤ ਸ੍ਰੀ ਸਿਨਹਾ ਵਲੋਂ ਪੰਜਾਬ ਅਤੇ ਪੰਜਾਬੀਅਤ ਲਈ ਕੀਤੇ ਜਾ ਰਹੇ ਕਾਰਜ ਕਾਬਿਲ-ਏ-ਤਾਰੀਫ਼ ਹਨ |

ਪਿਛਲੀ ਖ਼ਬਰ ਪੰਜਾਬ ਦੀਆਂ ਜੇਲ੍ਹਾਂ 'ਚ ਤਕਲੀਫ਼ਾਂ ਸੁਣਨ ਲਈ ਬੋਰਡ ਕਾਇਮ ਅਗਲੀ ਖ਼ਬਰ ਕਿਸਾਨਾਂ ਨਾਲ ਸਮਝੌਤਾ ਕਰਕੇ ਆਲੂ ਨਾ ਖ਼ਰੀਦਣ ਵਾਲੀਆਂ ਕੰਪਨੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰੇ ਸਰਕਾਰ-ਲੱਖੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।