19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਦੋਸਤ ਦੇ ਘਰੋਂ ਲੱਖਾਂ ਰੁਪਏ ਗਹਿਣੇ ਅਤੇ ਨਕਦੀ ਚੋਰੀ ਕਰਕੇ ਨÏਜਵਾਨ ਫ਼ਰਾਰ

ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਰਾਭਾ ਨਗਰ ਐਕਸਟੈਨਸ਼ਨ ਵਿਚ ਦੋਸਤ ਦੇ ਘਰ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰਕੇ ਨÏਜਵਾਨ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਘਰ ਦੇ ਮਾਲਕ ਸੁਬੋਧ ਕੁਮਾਰ ਵਰਮਾ ਵਾਸੀ ਸਰਾਭਾ ਨਗਰ ਐਕਸਟੈਨਸ਼ਨ ਦੀ ਸ਼ਿਕਾਇਤ 'ਤੇ ਦੀਵਾਨ ਸੂਦ ਪੁੱਤਰ ਰਣਦੀਪ ਵਾਸੀ ਧਾਂਦਰਾ ਰੋਡ ਖ਼ਿਲਾਫ਼ ਕੇਸ.ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਲੜਕੇ ਦਾ ਦੋਸਤ ਹੈ ਅਤੇ ਅਕਸਰ ਉਸਦੇ ਘਰ ਆਉਂਦਾ-ਜਾਂਦਾ ਸੀ | ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸਦੇ ਘਰ ਆਇਆ ਅਤੇ ਘਰ ਵਿਚ ਪਈ 2 ਲੱਖ, 42 ਹਜ਼ਾਰ ਦੀ ਨਕਦੀ, 14 ਤੋਲੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਸੁਬੋਧ ਕੁਮਾਰ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ |

ਪਿਛਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ <br/> ਅਗਲੀ ਖ਼ਬਰ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।