21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਹੱਦੀ ਰਾਜ ਪੰਜਾਬ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ-ਤਰੁਣ ਚੁੱਘ <br/>

ਅਜੀਤ ਡੈਸਕ 22-02-2026
ਚੰਡੀਗੜ੍ਹ, 21 ਫਰਵਰੀ (ਅਜੀਤ ਬਿਊਰੋ)-ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੰਮਿ੍ਤਸਰ ਵਿਚ ਇਕ ਪੁਲਿਸ ਚੌਕੀ ਨੂੰ ਆਈ.ਈ.ਡੀ. ਦੀ ਵਰਤੋਂ ਕਰਕੇ ਉਡਾਉਣ ਦੀ ਸਾਜ਼ਿਸ਼ ਪੰਜਾਬ ਵਿਚ ਲਗਾਤਾਰ ਵਿਗੜਦੀ ਸੁਰੱਖਿਆ ਸਥਿਤੀ ਦਾ ਗੰਭੀਰ ਪ੍ਰਤੀਬਿੰਬ ਹੈ | ਉਨ੍ਹਾਂ ਕਿਹਾ ਕਿ ਇਹ ਬਹੁਤ ਚਿੰਤਾਜਨਕ ਹੈ ਕਿ ਰਾਸ਼ਟਰ ਵਿਰੋਧੀ ਤੱਤ ਇਕ ਸੰਵੇਦਨਸ਼ੀਲ ਸਰਹੱਦੀ ਰਾਜ ਵਿਚ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਲਈ ਕਾਫ਼ੀ ਹੌਸਲੇਮੰਦ ਹਨ | ਚੁੱਘ ਨੇ ਕਿਹਾ ਕਿ ਮਾਨ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੀ ਧਮਾਕਾਖੇਜ਼ ਸਮਗਰੀ ਸ਼ਹਿਰ ਦੇ ਅੰਦਰ ਕਿਵੇਂ ਪਹੁੰਚੀ | ਉਨ੍ਹਾਂ ਕਿਹਾ ਕਿ ਸਰਹੱਦੀ ਰਾਜ ਪੰਜਾਬ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ |

ਪਿਛਲੀ ਖ਼ਬਰ 'ਸਾਡਾ ਪੰਜਾਬ' ਕਿਤਾਬ ਕੈਨੇਡਾ ਵਸਦੇ ਪੰਜਾਬੀਆਂ ਨੂੰ ਪੰਜਾਬ ਨਾਲ ਜੋੜੇਗੀ-ਕੈਨੇਡੀਅਨ ਸੰਸਦ ਮੈਂਬਰ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਖੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਦਾ ਵੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।