20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਔਰਤਾਂ ਨੂੰ ਇਕ ਹਜ਼ਾਰ ਦੇਣ ਅਤੇ ਕਰਜ਼ੇ ਦੇ ਮਸਲੇ 'ਤੇ ਗਨੀਵ ਕੌਰ ਨੇ ਘੇਰੀ 'ਆਪ' ਸਰਕਾਰ <br/>

ਅਜੀਤ ਡੈਸਕ 07-03-2026
ਚੰਡੀਗੜ੍ਹ, 6 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਪਹਿਲੇ ਦਿਨ ਅਕਾਲੀ ਵਿਧਾਇਕਾ ਬੀਬੀ ਗਨੀਵ ਕੌਰ ਮਜੀਠੀਆ ਨੇ ਵੀ ਸ਼ਮੂਲੀਅਤ ਕੀਤੀ | ਇਜਲਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੂਬੇ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਸਰਕਾਰ ਦੇ ਚਾਰ ਸਾਲ ਗੁਜ਼ਰ ਜਾਣ ਦੇ ਬਾਅਦ ਵੀ ਪੂਰਾ ਨਹੀਂ ਹੋਇਆ ਅਤੇ ਹੁਣ ਸਰਕਾਰ ਇਸ ਬਜਟ ਵਿਚ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੀ ਤਿਆਰੀ ਕਰ ਰਹੀ ਦੱਸੀ ਜਾ ਰਹੀ ਹੈ, ਪਰ ਉਹ ਸਰਕਾਰ ਨੂੰ ਪੁੱਛਣਾ ਚਾਹੁੰਦੇ ਹਨ ਕਿ ਸਰਕਾਰ ਹੁਣ ਆਪਣੇ ਕਾਰਜਕਾਲ ਦੇ ਹੁਣ ਤੱਕ ਦੇ ਸਾਰੇ ਮਹੀਨਿਆਂ ਦੇ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਔਰਤਾਂ ਦੇ ਖਾਤਿਆਂ ਵਿਚ ਰਾਸ਼ੀ ਪਾਉਣ ਜਾ ਰਹੀ ਹੈ ਜਾਂ ਸਿਰਫ਼ ਸਾਡੀਆਂ ਭੈਣਾਂ ਨੂੰ ਗੁੰਮਰਾਹ ਕਰਨ ਲਈ ਸਰਕਾਰ ਦੇ ਬਚੇ ਹੋਏ ਕੁੱਝ ਮਹੀਨਿਆਂ ਦੇ ਪੈਸੇ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਪੰਜਾਬ ਸਿਰ ਚੜਿ੍ਹਆ ਕਰਜ਼ਾ ਵਿੱਤੀ ਤੌਰ 'ਤੇ ਸੂਬੇ ਨੂੰ ਕੰਗਾਲੀ ਵੱਲ ਲੈ ਕੇ ਜਾ ਰਿਹਾ ਹੈ ਅਤੇ ਸਰਕਾਰ ਨੂੰ ਇਸ ਇਜਲਾਸ ਵਿਚ ਇਹ ਵੀ ਦੱਸਣਾ ਚਾਹੀਦਾ ਹੈ ਕਿ ਪੰਜਾਬ ਸਿਰ ਚੜਿ੍ਹਆ ਕਰਜ਼ਾ ਉਤਾਰਨ ਲਈ ਕੀ ਯੋਜਨਾ ਹੈ |

ਪਿਛਲੀ ਖ਼ਬਰ ਐਸ.ਸੀ.ਈ.ਆਰ.ਟੀ. ਪੰਜਾਬ ਨੇ ਐਸ.ਪੀ.ਐਸ. ਟੈੱਟ ਸੰਬੰਧੀ ਜਾਰੀ ਨੋਟਿਸ ਵਾਪਸ ਲਿਆ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਨੇ ਬਰਸਾਲਪੁਰ ਕਬੱਡੀ ਕੱਪ ਦਾ ਪੋਸਟਰ ਕੀਤਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।