19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਮਜੀਠੀਆ ਨੇ ਚੁੱਕੇ ਸਵਾਲ

ਅਜੀਤ ਡੈਸਕ 07-03-2026
ਚੰਡੀਗੜ੍ਹ, 6 ਮਾਰਚ (ਅਜੀਤ ਬਿਊਰੋ)–ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ 'ਆਪ' ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਸੂਬੇ 'ਚ ਦਿਨੋਂ ਦਿਨ ਕਤਲਾਂ ਅਤੇ ਹਿੰਸਕ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ, ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਹਾਲਾਤ ਨੂੰ ਕਾਬੂ ਕਰਨ 'ਚ ਨਾਕਾਮ ਰਹੇ ਹਨ | ਮਜੀਠੀਆ ਨੇ ਮੋਗਾ ਜ਼ਿਲ੍ਹੇ ਵਿਚ ਸਰਪੰਚ ਦੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਵੀ ਕੀਤੀ | ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਕੀਤਾ ਜਾ ਸਕੇ |

ਪਿਛਲੀ ਖ਼ਬਰ ਭਾਈ ਅਮਰੀਕ ਸਿੰਘ ਦੇ ਜਨਮ ਦਿਹਾੜੇ ਮੌਕੇ ਪਿੰਡ ਭੂਰਾ ਕੋਹਨਾ 'ਚ ਵਿਸ਼ਾਲ ਪੰਥਕ ਇਕੱਠ ਅਗਲੀ ਖ਼ਬਰ ਐਸ.ਸੀ.ਈ.ਆਰ.ਟੀ. ਪੰਜਾਬ ਨੇ ਐਸ.ਪੀ.ਐਸ. ਟੈੱਟ ਸੰਬੰਧੀ ਜਾਰੀ ਨੋਟਿਸ ਵਾਪਸ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।