19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਜੀਠੀਆ ਦੀ ਸੁਰੱਖਿਆ 'ਤੇ ਹਾਈ ਕੋਰਟ ਸਖ਼ਤ <br/>

ਅਜੀਤ ਡੈਸਕ 07-03-2026
ਚੰਡੀਗੜ੍ਹ, 6 ਮਾਰਚ (ਪ੍ਰੋ. ਅਵਤਾਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਸੰਬੰਧੀ ਇਕ ਪਟੀਸ਼ਨ 'ਤੇ ਸੁਣਵਾਈ ਕੀਤੀ | ਮਾਮਲੇ ਵਿਚ ਕੇਂਦਰ ਸਰਕਾਰ ਨੇ ਮਜੀਠੀਆ ਨੂੰ ਸੰਭਾਵੀ ਖ਼ਤਰੇ ਦਾ ਮੁਲਾਂਕਣ ਕਰਦੇ ਹੋਏ ਆਪਣੀ ਰਿਪੋਰਟ ਸੀਲਬੰਦ ਲਿਫਾਫੇ ਵਿਚ ਪੇਸ਼ ਕੀਤੀ | ਅਦਾਲਤ ਨੂੰ ਦੱਸਿਆ ਗਿਆ ਕਿ ਇਹ ਰਿਪੋਰਟ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਤਾਂ ਜੋ ਸੂਬਾ ਜ਼ਰੂਰੀ ਕਦਮ ਚੁੱਕ ਸਕੇ | ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੇ ਅਦਾਲਤ ਨੂੰ ਦੱਸਿਆ ਕਿ ਮਜੀਠੀਆ ਦੀ ਸੁਰੱਖਿਆ ਸਥਿਤੀ ਦਾ ਵਿਸਤਿ੍ਤ ਮੁਲਾਂਕਣ ਤਿਆਰ ਕਰ ਲਿਆ ਗਿਆ ਹੈ ਅਤੇ ਇਕ ਰਿਪੋਰਟ ਰਸਮੀ ਤੌਰ 'ਤੇ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਗਈ ਹੈ | ਅਦਾਲਤ ਨੇ ਰਿਪੋਰਟ ਨੂੰ ਰਿਕਾਰਡ 'ਤੇ ਲਿਆ ਅਤੇ ਰਾਜ ਸਰਕਾਰ ਨੂੰ ਇਸ ਸੰਬੰਧ ਵਿਚ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ | ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਭੇਜੀ ਗਈ ਰਿਪੋਰਟ ਦਾ ਮੁਲਾਂਕਣ ਕਰਨ

ਪਿਛਲੀ ਖ਼ਬਰ ਵਿਧਾਨ ਸਭਾ ਦੇ ਬਾਹਰ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ 'ਚ ਬੈਂਡ ਵਾਜੇ ਲੈ ਕੇ ਪੁੱਜੇ 'ਆਪ' ਆਗੂ <br/> ਅਗਲੀ ਖ਼ਬਰ ਮੂਸੇਵਾਲਾ ਹੱਤਿਆ ਮਾਮਲੇ 'ਚ 6 ਗਵਾਹਾਂ ਦੇ ਬਿਆਨ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।