19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਘਰੇਲੂ ਝਗੜੇ ਦੇ ਮਾਮਲੇ 'ਚ ਪੁਲਿਸ ਕਾਂਸਟੇਬਲ ਦਾ ਕਤਲ <br/>

ਅਜੀਤ ਡੈਸਕ 07-03-2026
ਜਗਦੇਵ ਕਲਾਂ (ਅੰਮਿ੍ਤਸਰ), 6 ਮਾਰਚ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਤਹਿਤ ਪੈਂਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਜਗਦੇਵ ਕਲਾਂ ਵਿਖੇ ਘਰੇਲੂ ਝਗੜੇ ਦੇ ਮਾਮਲੇ ਨੂੰ ਲੈ ਕੇ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਘਰ 'ਤੇ ਹਮਲਾ ਕਰਕੇ ਕਾਂਸਟੇਬਲ ਜਗਜੀਤ ਸਿੰਘ ਵਾਸੀ ਜਗਦੇਵ ਕਲਾਂ ਦਾ ਕਤਲ ਕਰ ਦਿੱਤਾ | ਮਿ੍ਤਕ ਜਗਜੀਤ ਸਿੰਘ ਦੀ ਪਤਨੀ ਹਰਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਜੋ ਕਿ ਗੁਰਦਾਸਪੁਰ ਦੇ ਡੀ.ਐੱਸ.ਪੀ. ਮਨਿੰਦਰ ਸਿੰਘ ਨਾਲ ਸਕਿਉਰਟੀ ਗਾਰਡ ਵਜੋਂ ਤਾਇਨਾਤ ਸੀ ਅਤੇ ਕੱਲ੍ਹ ਸ਼ਾਮ ਹੀ ਡਿਊਟੀ ਤੋਂ ਵਾਪਸ ਆਪਣੇ ਘਰ ਜਗਦੇਵ ਕਲਾਂ ਵਿਖੇ ਆਇਆ ਸੀ, ਕਿ ਕਿਸੇ ਘਰੇਲੂ ਝਗੜੇ ਦੇ ਮਾਮਲੇ ਨੂੰ ਲੈ ਕੇ ਪਿੰਡ ਦੇ ਵਸਨੀਕ ਬਲਰਾਜ ਸਿੰਘ ਜੋ ਕਿ ਉਨ੍ਹਾਂ ਦੇ ਰਿਸ਼ਤੇਦਾਰ ਵੀ ਹੈ ਅਤੇ ਉਸ ਦੇ ਪਰਿਵਾਰਕ ਮੈਂਬਰ ਬੀਤੀ ਰਾਤ ਉਨ੍ਹਾਂ ਦੇ ਘਰ ਆਏ ਸਨ ਅਤੇ ਰਾਤ ਬਚਾਅ ਹੋ ਗਿਆ, ਅੱਜ ਫਿਰ ਦਿਨ ਦੇ ਵਕਤ ਬਲਰਾਜ ਸਿੰਘ ਤੋਂ ਇਲਾਵਾ ਉਸ ਦਾ ਭਰਾ, ਬੇਟਾ ਚੰਨਪ੍ਰੀਤ ਸਿੰਘ, ਉਸ ਦੀ ਪਤਨੀ ਕੋਮਲ, ਸੁਖਰਾਜ ਸਿੰਘ, ਮਨਜੀਤ ਸਿੰਘ, ਗੱਜਣ ਸਿੰਘ ਅਤੇ ਗੁਰਲਾਲ ਸਿੰਘ ਸਮੇਤ 8-10 ਦੇ ਕਰੀਬ ਵਿਅਕਤੀ 2 ਗੱਡੀਆਂ 'ਤੇ ਸਵਾਰ ਹੋ ਕੇ ਰਾਡਾਂ, ਸੋਟਿਆਂ ਆਦਿ ਨਾਲ ਲੈਸ ਹੋ ਕੇ ਆਏ ਅਤੇ ਉਨ੍ਹਾਂ ਦੇ ਘਰ 'ਤੇ ਹਮਲਾ ਕਰਦੇ ਹੋਏ ਜਗਜੀਤ ਸਿੰਘ ਅਤੇ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਜਗਜੀਤ ਸਿੰਘ ਦੇ ਸਿਰ ਵਿਚ ਰਾਡ ਵਗੈਰਾ ਵੱਜਣ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਥੱਲੇ ਡਿੱਗ ਪਿਆ | ਕਥਿਤ ਦੋਸ਼ੀ ਉਸੇ ਵਕਤ ਫਰਾਰ ਹੋ ਗਏ | ਜਗਜੀਤ ਸਿੰਘ ਨੂੰ ਇਲਾਜ ਲਈ ਅੰਮਿ੍ਤਸਰ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿਚ ਹੀ ਉਸ ਨੇ ਦਮ ਤੋੜ ਦਿੱਤਾ | ਇਸ ਸੰਬੰਧੀ ਥਾਣਾ ਰਾਜਾਸਾਂਸੀ ਦੇ ਐੱਸ. ਐੱਚ. ਓ. ਹਰਸਿਮਰਨ ਪ੍ਰੀਤ ਕੌਰ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ 28 ਮਾਰਚ ਨੂੰ ਸੱਦਿਆ ਸਾਲਾਨਾ ਬਜਟ ਇਜਲਾਸ <br/> ਅਗਲੀ ਖ਼ਬਰ ਇੰਗਲੈਂਡ 'ਚ ਕੁੜੀ ਦਾ ਕਤਲ ਕਰਨ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਗੌੜਾ ਵਿਦੇਸ਼ੀ ਅਸਲ੍ਹੇ ਸਮੇਤ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।