18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭਾਈ ਹਰਿਸਿਮਰਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ 8 ਨੂੰ

ਅਜੀਤ ਡੈਸਕ 07-03-2026
ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ ਐਸ ਨਿੱਕੂਵਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਪੰਥ ਦੇ ਕੌਮੀ ਚਿੰਤਕ ਐਵਾਰਡ ਨਾਲ ਸਨਮਾਨਿਤ ਸਿੱਖ ਵਿਦਵਾਨ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸਡ ਸਿੱਖ ਸਟੱਡੀਜ਼ ਦੇ ਮੁਖੀ ਭਾਈ ਹਰਿਸ਼ਿਮਰਨ ਸਿੰਘ (76), ਜੋ ਕੁੱਝ ਦਿਨ ਪਹਿਲਾ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਸਮਾਗਮ 8 ਮਾਰਚ ਨੂੰ ਦੁਪਹਿਰ 12:30 ਤੋਂ ਬਾਅਦ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ, ਪਾਤਸ਼ਾਹੀ ਸੱਤਵੀਂ, ਡੇਰਾ ਡੂਮੇਲੀ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ | ਦੱਸਣਯੋਗ ਹੈ ਕਿ ਉਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਬਾਨੀ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਆਨਰੇਰੀ ਸਕੱਤਰ ਭਾਈ ਗੁਰਮੀਤ ਸਿੰਘ ਦੇ ਵੱਡੇ ਭਰਾਤਾ ਸਨ | ਭਾਈ ਹਰਿਸ਼ਿਮਰਨ ਸਿੰਘ ਵਲੋਂ 18 ਪੁਸਤਕਾਂ ਸਿੱਖ ਪੰਥ ਦੀ ਝੋਲੀ ਵਿਚ ਪਾਈਆਂ ਗਈਆਂ ਅਤੇ ਉਹ ਦਲ ਖ਼ਾਲਸਾ ਜਥੇਬੰਦੀ ਦੇ ਮੁੱਢਲੇ ਪੰਜ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸਨ |

ਪਿਛਲੀ ਖ਼ਬਰ ਕੇਂਦਰ ਵਲੋਂ ਦੇਸ਼ ਦੇ 82 ਕਰੋੜ ਲਾਭਪਾਤਰੀਆਂ ਨੂੰ ਅਪ੍ਰੈਲ ਤੋਂ ਜੂਨ ਤੱਕ ਇਕੱਠਾ ਰਾਸ਼ਨ ਦੇਣ ਦਾ ਫ਼ੈਸਲਾ <br/> ਅਗਲੀ ਖ਼ਬਰ ਰਾਖੀ ਚੌਧਰੀ ਨੇ 65ਵਾਂ ਰੈਂਕ ਕੀਤਾ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।