07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕਿਸਾਨ ਦੀ ਧੀ ਮਨਪ੍ਰੀਤ ਕੌਰ ਨੇ ਸਿਵਲ ਸਰਵਿਸਿਜ਼ ਪ੍ਰੀਖਿਆ 'ਚੋਂ 136ਵਾਂ ਰੈਂਕ ਲਿਆ <br/>

ਅਜੀਤ ਡੈਸਕ 08-03-2026

ਮਾਨਸਾ, 7 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਧਲੇਵਾਂ ਦੇ ਸਾਧਾਰਨ ਕਿਸਾਨ ਪਰਿਵਾਰ ਦੀ ਇਕਲੌਤੀ ਧੀ ਮਨਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐਸ. ਸੀ.) ਦੇ ਐਲਾਨੇ ਨਤੀਜਿਆਂ 'ਚ 136ਵਾਂ ਰੈਂਕ ਹਾਸਲ ਕਰਕੇ ਪੰਜਾਬ ਤੇ ਜ਼ਿਲ੍ਹਾ ਮਾਨਸਾ ਦਾ ਨਾਂਅ ਰੌਸ਼ਨ ਕੀਤਾ ਹੈ | ਮਨਪ੍ਰੀਤ ਇਸ ਪ੍ਰਾਪਤੀ ਦਾ ਸਿਹਰਾ ਸਮੁੱਚੇ ਪਰਿਵਾਰ ਨੂੰ ਦਿੰਦੀ ਹੈ | ਉਸ ਨੇ 12ਵੀਂ ਤੱਕ ਦੀ ਪੜ੍ਹਾਈ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਅਤੇ ਬੀ. ਏ. ਐਲ. ਐਲ. ਬੀ. ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਤੋਂ ਪਾਸ ਕੀਤੀ | 'ਅਜੀਤ' ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਇਸ ਪ੍ਰਾਪਤੀ ਲਈ ਦਿਨ-ਰਾਤ ਮਿਹਨਤ ਕਰਦੀ ਸੀ ਅਤੇ ਦੂਸਰੀ ਵਾਰ ਹੀ ਇਹ ਇਮਤਿਹਾਨ ਦੇ ਕੇ ਆਪਣਾ ਆਈ. ਪੀ. ਐਸ. ਬਣਨ ਦਾ ਸੁਪਨਾ ਪੂਰਾ ਕਰ ਲਿਆ ਹੈ | ਇਸ ਮੌਕੇ ਮਨਪ੍ਰੀਤ ਕੌਰ ਦੇ ਕੀਤੇ ਸਨਮਾਨ ਮੋਕੇ ਉਸ ਦੇ ਪਿਤਾ ਤੋਂ ਇਲਾਵਾ ਮਾਤਾ ਗੁਰਮੀਤ ਕੌਰ, ਅਕਾਲੀ ਆਗੂ ਤੇ ਸਾਬਕਾ ਸਰਪੰਚ ਬਲਰਾਜ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਗੁਰਲਾਭ ਸਿੰਘ ਦਲਿਓ, ਯੂਥ ਆਗੂ ਹਰਵਿੰਦਰ ਸਿੰਘ ਧਲੇਵਾਂ, ਮਹਿੰਦਰ ਸਿੰਘ, ਗੁਰਪਿਆਰ ਸਿੰਘ, ਰਘਵੀਰ ਸਿੰਘ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੋਨੀ, ਮੁੱਖ ਗ੍ਰੰਥੀ ਭਾਈ ਮਨਦੀਪ ਸਿੰਘ ਤੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਵਿਜੀਲੈਂਸ ਵਲੋਂ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਗਿ੍ਫ਼ਤਾਰ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਪਿ੍ੰਸੀਪਲਾਂ ਦੇ ਅੱਠਵੇਂ ਬੈਚ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਕੀਤਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।