07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਜੀਲੈਂਸ ਵਲੋਂ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਗਿ੍ਫ਼ਤਾਰ <br/>

ਅਜੀਤ ਡੈਸਕ 08-03-2026

ਬਠਿੰਡਾ, 7 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ ਨੇ ਐਫ.ਡੀ.ਏ. ਡਰੱਗ ਵਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਵਿਜੀਲੈਂਸ ਬਿਊਰੋ ਬਠਿੰਡਾ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਕੋਲ ਬਠਿੰਡਾ ਦੇ ਗਰੋਥ ਸੈਂਟਰ 'ਚ ਸਥਿਤ ਦਵਾਈਆਂ ਬਣਾਉਣ ਵਾਲੀ ਫ਼ੈਕਟਰੀ 'ਰੈਡੀਨੈਕਸ ਲਾਈਫ਼ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ' ਦੇ ਡਾਇਰੈਕਟਰ ਰੋਮੀ ਬਾਂਸਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ, ਜਿਸ ਵਿਚ ਬੀਤੇ ਜਨਵਰੀ ਮਹੀਨੇ 'ਚ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੇ ਛਾਪੇਮਾਰੀ ਕਰਨ ਤੋਂ ਬਾਅਦ ਉਸਦੀ ਫ਼ੈਕਟਰੀ ਨੂੰ ਸੀਲ ਕਰ ਦਿੱਤਾ ਸੀ ਤੇ ਉਹ ਇਹ ਸੀਲ ਹਟਾਉਣ ਬਦਲੇ ਉਸ ਤੋਂ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਵਜੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ | ਜਿਸਦੀ ਸ਼ਿਕਾਇਤ ਦਵਾਈ ਫ਼ੈਕਟਰੀ ਦੇ ਮਾਲਕ ਨੇ ਵਿਜੀਲੈਂਸ ਬਿਊਰੋ ਬਠਿੰਡਾ ਕੋਲ ਕੀਤੀ | ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਕਾਰਵਾਈ ਕਰਦਿਆਂ ਰਮਦੀਪ ਗੁਪਤਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਬਠਿੰਡਾ ਦੇ ਮਾਲ ਰੋਡ ਤੋਂ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਗਿਆ | ਬੁਲਾਰੇ ਨੇ ਕਿਹਾ ਕਿ ਇਸ ਸਬੰਧੀ ਡਰੱਗ ਇੰਸਪੈਕਟਰ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਲੋਕਤੰਤਰ ਨੂੰ ਮਜ਼ਬੂਤ ਕਰਨ ਤੇ ਸਮਾਜ ਵਿਚ ਸਾਰਥਿਕ ਤਬਦੀਲੀ ਲਈ ਔਰਤਾਂ ਦਾ ਅੱਗੇ ਆਉਣਾ ਜ਼ਰੂਰੀ-ਭਗਵੰਤ ਮਾਨ <br/> ਅਗਲੀ ਖ਼ਬਰ ਕਿਸਾਨ ਦੀ ਧੀ ਮਨਪ੍ਰੀਤ ਕੌਰ ਨੇ ਸਿਵਲ ਸਰਵਿਸਿਜ਼ ਪ੍ਰੀਖਿਆ 'ਚੋਂ 136ਵਾਂ ਰੈਂਕ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।