07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮਜੀਠੀਆ ਮੁਹਾਲੀ ਅਦਾਲਤ 'ਚ ਹੋਏ ਪੇਸ਼ <br/>

ਅਜੀਤ ਡੈਸਕ 08-03-2026

ਐੱਸ. ਏ. ਐੱਸ. ਨਗਰ, 7 ਮਾਰਚ (ਕਪਿਲ ਵਧਵਾ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੁਹਾਲੀ ਅਦਾਲਤ 'ਚ ਪੇਸ਼ ਹੋਏ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ | ਅਦਾਲਤ ਵਿਚ ਪੇਸ਼ੀ ਦੌਰਾਨ ਮਜੀਠੀਆ ਦੇ ਵਕੀਲ ਡੀ. ਐਸ. ਸੋਬਤੀ ਵੀ ਹਾਜ਼ਰ ਰਹੇ | ਇਸ ਮੌਕੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 18 ਅਪ੍ਰੈਲ ਲਈ ਤੈਅ ਕੀਤੀ | ਅਦਾਲਤੀ ਕੰਪਲੈਕਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਦੂਜੀਆਂ ਪਾਰਟੀਆਂ ਦੇ ਕੁਝ ਆਗੂਆਂ ਵਾਂਗ ਰਾਤ ਦੇ ਹਨ੍ਹੇਰੇ ਵਿਚ ਸਰਕਾਰ ਨਾਲ ਸਮਝੌਤਾ ਕਰਨ ਵਾਲਿਆਂ 'ਚੋਂ ਨਹੀਂ ਹਨ |

ਪਿਛਲੀ ਖ਼ਬਰ ਪਾਕਿ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤਾ 20 ਫ਼ੀਸਦੀ ਵਾਧਾ ਅਗਲੀ ਖ਼ਬਰ ਲੋਕਤੰਤਰ ਨੂੰ ਮਜ਼ਬੂਤ ਕਰਨ ਤੇ ਸਮਾਜ ਵਿਚ ਸਾਰਥਿਕ ਤਬਦੀਲੀ ਲਈ ਔਰਤਾਂ ਦਾ ਅੱਗੇ ਆਉਣਾ ਜ਼ਰੂਰੀ-ਭਗਵੰਤ ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।