20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੰਜਾਬ ਸਰਕਾਰ ਵਲੋਂ 1 ਆਈ.ਏ.ਐਸ ਤੇ 8 ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ

ਅਜੀਤ ਡੈਸਕ 27-03-2026

ਚੰਡੀਗੜ੍ਹ, 26 ਮਾਰਚ (ਪ੍ਰੋ. ਅਵਤਾਰ ਸਿੰਘ)–ਪੰਜਾਬ ਸਰਕਾਰ ਵਲੋਂ 1 ਆਈ.ਏ.ਐਸ. ਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਸ੍ਰੀਮਤੀ ਕੰਚਨ ਆਈ.ਏ.ਐਸ. ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਠਿੰਡਾ ਅਤੇ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਲਗਾਇਆ ਗਿਆ ਹੈ | ਇਸੇ ਤਰ੍ਹਾਂ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ 'ਚ ਸ੍ਰੀਮਤੀ ਲਵਜੀਤ ਕਲਸੀ ਨੂੰ ਕਮਿਸ਼ਨਰ ਨਗਰ ਨਿਗਮ ਬਠਿੰਡਾ, ਬਬਨਦੀਪ ਸਿੰਘ ਵਾਲੀਆ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ ਫ਼ਾਜਿਲਕਾ, ਰਵਿੰਦਰ ਸਿੰਘ ਨੂੰ ਐਸ.ਡੀ.ਐਮ. ਦੀਨਾ ਨਗਰ ਅਤੇ ਵਾਧੂ ਚਾਰਜ ਐਸ.ਡੀ.ਐਮ. ਕਲਾਨੌਰ, ਅਮਰੀਕ ਸਿੰਘ ਨੂੰ ਐਸ.ਡੀ.ਐਮ. ਬਾਘਾ ਪੁਰਾਣਾ, ਮਨਜੀਤ ਸਿੰਘ ਰਾਜਲਾ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ ਲੁਧਿਆਣਾ, ਰਮਨਜੀਤ ਨੂੰ ਐਸ.ਡੀ.ਐਮ. ਰਾਏਕੋਟ, ਜਗਦੀਪ ਸਿੰਘ ਨੂੰ ਐਸ.ਡੀ.ਐਮ. ਭਿੱਖੀਵਿੰਡ ਤੇ ਸ਼੍ਰੀ ਸ਼ੰਕਰ ਸ਼ਰਮਾ ਨੂੰ ਐਸ.ਡੀ.ਐਮ. ਧਾਰ ਕਲਾਂ ਲਗਾਇਆ ਗਿਆ ਹੈ |

ਪਿਛਲੀ ਖ਼ਬਰ ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ 'ਕੈਸ਼ਲੈੱਸ' ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।