ਖੋਸਾ ਦਲ ਸਿੰਘ, 26 ਮਾਰਚ (ਮਨਪ੍ਰੀਤ ਸਿੰਘ ਸੰਧੂ)-ਪਿੰਡ ਹੋਲਾਂਵਾਲੀ ਵਿਚ ਨਸ਼ੇ ਦੀ ਲਤ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਨੌਜਵਾਨ ਨੇ ਆਪਣੇ ਘਰ 'ਚ ਬਣੇ ਪਖਾਨੇ ਵਿਚ ਨਸ਼ੇ ਦਾ ਟੀਕਾ ਲਗਾਇਆ ਸੀ | ਜਿਸ ਤੋਂ ਬਾਅਦ ਉਸ ਦੀ ਤਬੀਅਤ ਅਚਾਨਕ ਵਿਗੜ ਗਈ | ਪਰਿਵਾਰਕ ਮੈਂਬਰਾਂ ਵਲੋਂ ਜਦ ਲੰਬਾ ਸਮਾਂ ਨੌਜਵਾਨ ਦੇ ਪਖਾਨੇ ਵਿਚੋਂ ਬਾਹਰ ਨਾ ਆਉਣ 'ਤੇ ਦੇਖਿਆ ਗਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ | ਮਿ੍ਤਕ ਨੌਜਵਾਨ ਦਾ ਤਾਇਆ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਪੁੱਤਰ ਸਵ: ਮੁਖ਼ਤਿਆਰ ਸਿੰਘ ਵਾਸੀ ਪਿੰਡ ਹੋਲਾਂਵਾਲੀ ਜੋ ਕਰੀਬ 5 ਸਾਲ ਤੋਂ ਨਸ਼ੇ ਕਰਨ ਦਾ ਆਦੀ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਸ਼ੇ ਦੀ ਸਪਲਾਈ ਨਾਲ ਜੁੜੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ |
ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
ਅਰਸ਼ਦੀਪ ਸਿੰਘ ਦੀ ਪੁਰਾਣੀ ਤਸਵੀਰ |<br/>
27-03-2026