20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੰਜਾਬ ਯੂਨੀਵਰਸਿਟੀ ਗੋਲੀਬਾਰੀ ਮਾਮਲੇ 'ਚ ਮੁੱਖ ਸ਼ੂਟਰ ਪੁਲਿਸ ਮੁਕਾਬਲੇ ਮਗਰੋਂ ਕਾਬੂ <br/>

ਅਜੀਤ ਡੈਸਕ 27-03-2026

ਚੰਡੀਗੜ੍ਹ, 26 ਮਾਰਚ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਵਲੋਂ ਏ.ਜੀ.ਟੀ.ਐਫ. ਪੰਜਾਬ ਅਤੇ ਫਤਿਹਗੜ੍ਹ ਸਾਹਿਬ ਦੀ ਪੁਲਿਸ ਨਾਲ ਸਾਂਝੀ ਕਾਰਵਾਈ ਕਰਦਿਆਂ ਪੰਜਾਬ ਯੂਨੀਵਰਸਿਟੀ ਵਿਚ ਹੋਈ ਗੋਲੀਬਾਰੀ ਦੇ ਮੁੱਖ ਸ਼ੂਟਰ ਨੂੰ ਕਾਬੂ ਕੀਤਾ ਗਿਆ ਹੈ | ਚੰਡੀਗੜ੍ਹ ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸ ਪਨੈਚ ਵਾਸੀ ਪਿੰਡ ਖੇੜੀ ਨੌਧ ਸਿੰਘ, ਤਹਿਸੀਲ ਖਮਾਣੋਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ | ਉਕਤ ਮੁਲਜ਼ਮ 17 ਮਾਰਚ 2026 ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸੋਪੂ (ਵਿਦਿਆਰਥੀ ਜਥੇਬੰਦੀ) ਦੇ ਸੂਬਾ ਪ੍ਰਧਾਨ ਜਸ਼ਨ ਜਵੰਦਾ 'ਤੇ ਹੋਈ ਗੋਲੀਬਾਰੀ ਘਟਨਾ ਵਿਚ ਸ਼ਾਮਲ ਸੀ | ਪੁਲਿਸ ਟੀਮਾਂ ਵਲੋਂ ਸਾਂਝੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੋਕੇਸ਼ਨ ਪਿੰਡ ਨੂਰਪੁਰ, ਥਾਣਾ ਅਮਲੋਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਟਰੇਸ ਕੀਤੀ ਗਈ | ਜਦੋਂ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ | ਇਸ ਦੌਰਾਨ ਹੋਏ ਪੁਲਿਸ ਮੁਕਾਬਲੇ ਵਿਚ ਮੁਲਜ਼ਮ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ | ਪੁਲਿਸ ਵਲੋਂ ਮੁਲਜ਼ਮ ਦੇ ਕਬਜ਼ੇ ਵਿਚੋਂ ਇਕ .32 ਬੋਰ ਪਿਸਤੌਲ, 2 ਜ਼ਿੰਦਾ ਕਾਰਤੂਸ ਅਤੇ 4 ਖੋਖੇ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਇਕ ਕਰੇਟਾ ਕਾਰ ਵੀ ਕਬਜ਼ੇ ਵਿਚ ਲਈ ਗਈ ਹੈ | ਸਥਾਨਕ ਪੁਲਿਸ ਵਲੋਂ ਇਸ ਮਾਮਲੇ ਸਬੰਧੀ ਉਕਤ ਮੁਲਜ਼ਮ ਦੇ ਖਿਲਾਫ ਇਰਾਦਾ ਕਤਲ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ |

ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਦਾ ਸਾਲ 2026-2027 ਲਈ ਸਾਲਾਨਾ ਬਜਟ ਇਜਲਾਸ ਕੱਲ੍ਹ ਅਗਲੀ ਖ਼ਬਰ ਕੱਚਾ ਮਾਲ ਮਹਿੰਗਾ ਹੋਣ ਨਾਲ ਦਵਾਈਆਂ ਮਹਿੰਗੀਆਂ ਹੋਣ ਲੱਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।