20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

'ਵੰਨ ਨੇਸ਼ਨ, ਵੰਨ ਸਿਲੇਬਸ' ਨਾਲ ਹੀ ਆਵੇਗੀ ਸਿੱਖਿਆ ਵਿਚ ਅਸਲ ਬਰਾਬਰੀ-ਡਾ. ਅਟਵਾਲ

ਅਜੀਤ ਡੈਸਕ 27-03-2026

ਜਲੰਧਰ, 26 ਮਾਰਚ (ਸ਼ਿਵ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿਚ ਮੌਜੂਦ ਅਸਮਾਨਤਾਵਾਂ 'ਤੇ ਗੰਭੀਰ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਹੈ ਕਿ ਭਾਰਤ ਵਿਚ 'ਵੰਨ ਨੇਸ਼ਨ, ਵੰਨ ਸਿਲੇਬਸ' ਲਾਗੂ ਕਰਨਾ ਸਮੇਂ ਦੀ ਅਹਿਮ ਲੋੜ ਬਣ ਚੁੱਕਾ ਹੈ, ਤਾਂ ਜੋ ਹਰ ਵਰਗ ਦੇ ਵਿਦਿਆਰਥੀ ਨੂੰ ਇਕਸਾਰ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਹੋ ਸਕੇ | ਇਸ ਸਬੰਧੀ ਡਾ. ਅਟਵਾਲ ਨੇ ਪਾਰਲੀਮੈਂਟ ਹਾਊਸ ਵਿਚ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਕਰਕੇ ਇਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਅਤੇ ਇਸ ਮੁੱਦੇ 'ਤੇ ਆਪਣੀਆਂ ਵਿਸਥਾਰਪੂਰਵਕ ਸਿਫ਼ਾਰਸ਼ਾਂ ਪੇਸ਼ ਕੀਤੀਆਂ | ਮੀਟਿੰਗ ਦੌਰਾਨ 'ਵੰਨ ਨੇਸ਼ਨ, ਵੰਨ ਸਿਲੇਬਸ' ਦੇ ਵਿਸ਼ੇ 'ਤੇ ਲੰਬੀ ਅਤੇ ਗੰਭੀਰ ਚਰਚਾ ਹੋਈ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸਿੱਖਿਆ ਬੋਰਡਾਂ ਵਿਚਕਾਰ ਮੌਜੂਦ ਅੰਤਰ ਅਤੇ ਉਸ ਨਾਲ ਪੈਦਾ ਹੋ ਰਹੀਆਂ ਸਮੱਸਿਆਵਾਂ 'ਤੇ ਖ਼ਾਸ ਤੌਰ 'ਤੇ ਵਿਚਾਰ ਕੀਤਾ ਗਿਆ | ਡਾ. ਅਟਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਆਪਣੇ ਵਲੋਂ ਲੋੜੀਂਦੇ ਸੁਝਾਅ ਪੇਸ਼ ਕਰਦਿਆਂ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਮਸਲੇ 'ਤੇ ਜਲਦ ਤੋਂ ਜਲਦ ਉਨ੍ਹਾਂ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਪੱਧਰ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇ ¢ ਉਨ੍ਹਾਂ ਦੱਸਿਆ ਕਿ ਸ੍ਰੀ ਧਰਮਿੰਦਰ ਪ੍ਰਧਾਨ ਨੇ ਅਜਿਹੀ ਮੀਟਿੰਗ ਬੁਲਾਉਣ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਜਲਦ ਹੀ ਸਾਰੇ ਸਟੇਕਹੋਲਡਰਜ਼ (ਹਿੱਸੇਦਾਰਾਂ) ਨੂੰ ਸੱਦਾ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਪੀ ਜਾਵੇ-ਚੌਹਾਨ ਅਗਲੀ ਖ਼ਬਰ ਆਈ.ਏ.ਆਰ.ਆਈ. ਵਿਸ਼ਵ ਯੂਨੀਵਰਸਿਟੀ ਰੈਂਕਿੰਗ 'ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।