20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਡਾ. ਹਮਦਰਦ ਦੀ ਨਿੱਜੀ ਸੁਰੱਖਿਆ 'ਚ ਤਾਇਨਾਤ ਪੁਲਿਸ ਅਧਿਕਾਰੀ ਮਨਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਅਜੀਤ ਡੈਸਕ 27-03-2026

ਜਲੰਧਰ, 26 ਮਾਰਚ (ਜਸਪਾਲ ਸਿੰਘ)-ਡਾ. ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ 'ਅਜੀਤ' ਪ੍ਰਕਾਸ਼ਨ ਸਮੂਹ ਦੀ ਨਿੱਜੀ ਸੁਰੱਖਿਆ 'ਚ ਤਾਇਨਾਤ ਪੁਲਿਸ ਅਧਿਕਾਰੀ ਮਨਜੀਤ ਸਿੰਘ ਲੰਬਾ ਸਮਾਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ | ਉਨ੍ਹਾਂ ਦੀ ਸੇਵਾ ਮੁਕਤੀ ਸੰਬੰਧੀ ਅਦਾਰਾ 'ਅਜੀਤ' ਵਲੋਂ ਕਰਵਾਏ ਗਏ ਇਕ ਸਮਾਰੋਹ 'ਚ ਡਾ. ਬਰਜਿੰਦਰ ਸਿੰਘ ਹਮਦਰਦ ਤੇ ਸਮੂਹ ਸਟਾਫ ਮੈਂਬਰਾਂ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਡਾ. ਹਮਦਰਦ ਨੇ ਮਨਜੀਤ ਸਿੰਘ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਅਨੁਸ਼ਾਸ਼ਨ 'ਚ ਰਹਿੰਦੇ ਹੋਏ ਹਮੇਸ਼ਾਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਤੇ ਸਾਥੀ ਮੁਲਾਜ਼ਮਾਂ ਨੂੰ ਵੀ ਉਤਸ਼ਾਹਿਤ ਕੀਤਾ | ਉਨ੍ਹਾਂ ਮਨਜੀਤ ਸਿੰਘ ਨੂੰ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੀ ਤੁੰਦਰੁਸਤੀ ਤੇ ਲੰਬੀ ਉਮਰ ਦੀ ਕਾਮਨਾ ਕੀਤੀ | ਦੱਸਣਯੋਗ ਹੈ ਕਿ ਮਨਜੀਤ ਸਿੰਘ ਨੇ ਜਿੱਥੇ ਪੁਲਿਸ ਮਹਿਕਮੇ 'ਚ 36 ਸਾਲ ਸੇਵਾ ਕੀਤੀ, ਉੱਥੇ ਉਨ੍ਹਾਂ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਵੀ 25 ਸਾਲ ਦੇ ਕਰੀਬ ਉਨ੍ਹਾਂ ਦੇ ਨਿੱਜੀ ਸੁਰੱਖਿਆ ਅਧਿਕਾਰੀ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ |

ਪਿਛਲੀ ਖ਼ਬਰ ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ ਸੱਚਖੰਡ ਪਿਆਨਾ ਕਰ ਗਏ <br/> ਅਗਲੀ ਖ਼ਬਰ ਆਨ ਸਕਰੀਨ ਉੱਤਰ-ਪੱਤਰੀਆਂ ਦੀ ਮਾਰਕਿੰਗ ਦੌਰਾਨ ਚੈੱਕ ਕੀਤੀਆਂ ਉੱਤਰ-ਪੱਤਰੀਆਂ ਸਬਮਿਟ ਕਰਨ 'ਚ ਅਧਿਆਪਕਾਂ ਨੂੰ ਆ ਰਹੀ ਹੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।