20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ ਸੱਚਖੰਡ ਪਿਆਨਾ ਕਰ ਗਏ <br/>

ਸੰਤ ਬਾਬਾ ਮਹਿੰਦਰ ਸਿੰਘ<br/> 27-03-2026

ਐੱਸ. ਏ. ਐੱਸ. ਨਗਰ, 26 ਮਾਰਚ (ਪ੍ਰੋ. ਅਵਤਾਰ ਸਿੰਘ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਈਸ਼ਰ ਸਿੰਘ ਲੰਬਿਆਂ ਸਾਹਿਬ ਦੇ ਸੇਵਕ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲੇ ਵੀਰਵਾਰ ਦੁਪਹਿਰ ਸਮੇਂ ਸੱਚਖੰਡ ਪਿਆਨਾ ਕਰ ਗਏ | ਅੱਜ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਸੰਤ ਮਹਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ | ਬਾਬਾ ਮਹਿੰਦਰ ਸਿੰਘ ਦੇ ਦਿਹਾਂਤ ਦੀ ਖ਼ਬਰ ਮਿਲਦੇ ਸਾਰ ਹੀ ਸਿੱਖ ਪੰਥ ਦੀਆਂ ਮਹਾਨ ਹਸਤੀਆਂ, ਸੰਤ-ਮਹਾਂਪੁਰਸ਼, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ 'ਚ ਸੰਗਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਪੁੱਜਣੀ ਸ਼ੁਰੂ ਹੋ ਗਈ | ਬਾਬਾ ਜੀ ਦਾ ਪਾਵਨ ਸਰੀਰ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸਾਹਿਬ ਵਿਖੇ ਰੱਖਿਆ ਗਿਆ ਹੈ | ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸ਼ੋ੍ਰਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੂਬਾ ਸਕੱਤਰ ਰਣਬੀਰ ਸਿੰਘ ਪੂਨੀਆ ਵਲੋਂ ਵੀ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਪਹੁੰਚ ਕੇ ਬਾਬਾ ਜੀ ਪਾਵਨ ਸਰੀਰ ਦੇ ਦਰਸ਼ਨ ਕੀਤੇ ਗਏ | ਇਸ ਮੌਕੇ ਅਸਥਾਨ ਦੇ ਮੁਖੀ ਸੰਤ ਬਾਬਾ ਉਮਰਾਓ ਸਿੰਘ ਲੰਬਿਆਂ ਵਾਲਿਆਂ ਨੇ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ ਅੰਤਿਮ ਯਾਤਰਾ ਭਲਕੇ 28 ਮਾਰਚ ਨੂੰ ਸਵੇਰੇ 9 ਵਜੇ ਆਰੰਭ ਹੋਵੇਗੀ ਜੋ ਕਿ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਸੈਕਟਰ-82 ਮੁਹਾਲੀ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਧੰਨਾ ਭਗਤ ਫੇਜ਼-8 ਮੁਹਾਲੀ, ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਨੂੰ ਹੁੰਦੀ ਹੋਈ ਵਾਪਸ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਪੁੱਜੇਗੀ, ਜਿਥੇ ਕਿ ਬਾਅਦ ਦੁਪਹਿਰ ਕਰੀਬ 2 ਵਜੇ ਮਿ੍ਤਕ ਦੇਹ ਦਾ ਸਸਕਾਰ ਕੀਤਾ ਜਾਵੇਗਾ |

ਪਿਛਲੀ ਖ਼ਬਰ ਅੰਤਰ-ਰਾਜੀ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦੇ ਦੋ ਮੈਂਬਰ 10 ਪਿਸਤੌਲਾਂ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਡਾ. ਹਮਦਰਦ ਦੀ ਨਿੱਜੀ ਸੁਰੱਖਿਆ 'ਚ ਤਾਇਨਾਤ ਪੁਲਿਸ ਅਧਿਕਾਰੀ ਮਨਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।