20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਲੁਟੇਰੇ ਨੌਜਵਾਨ ਪਾਸੋਂ ਐਕਟੀਵਾ ਖੋਹ ਕੇ ਹੋਏ ਫਰਾਰ

ਅਜੀਤ ਡੈਸਕ 27-03-2026
ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਮਰਾਲਾ ਚੌਂਕ ਪੁਲ 'ਤੇ ਦੋ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਪਾਸੋਂ ਉਸਦਾ ਐਕਟਿਵਾ ਖੋਹ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਸ਼ੀਸ਼ ਵਾਸੀ ਕਿਚਲੂ ਨਗਰ.ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਨ੍ਹਾਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਆਸ਼ੀਸ਼ ਨੇ ਦੱਸਿਆ ਕਿ ਬੀਤੇ ਦਿਨ ਉਹ ਸਮਰਾਲਾ ਚੋਂਕ.ਪੁਲ 'ਤੇ ਜਾ ਰਿਹਾ ਸੀ ਕਿ ਉਸ ਨੂੰ ਉਲਟੀ ਆਉਣ ਲੱਗ ਪਈ, ਜਦੋਂ ਉਹ ਉਲਟੀ ਕਰਨ ਲਈ ਰੁਕਿਆ ਤਾਂ ਇਸ ਦੌਰਾਨ ਲੁਟੇਰੇ ਉਥੇ ਆਏ ਅਤੇ ਉਸਦਾ ਐਕਟੀਵਾ ਖੋਹ ਕੇ ਫਰਾਰ ਹੋ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਕੰਪਨੀ ਦੇ ਲੱਖਾਂ ਰੁਪਏ ਗ਼ਬਨ ਕਰਨ ਦੇ ਦੋਸ਼ ਤਹਿਤ ਮੈਨੇਜਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਜੇ.ਐਸ.ਡਬਲਿਊ. ਸੀਮੈਂਟ ਨੇ ਉੱਤਰੀ ਭਾਰਤ ਵਿਚ ਆਪਣੇ ਪੈਰ ਪਸਾਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।