20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਰੰਧਾਵਾ ਦੇ ਪਰਿਵਾਰ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਈ ਜਾਵੇ-ਜਾਖੜ

ਅਜੀਤ ਡੈਸਕ 27-03-2026

ਚੰਡੀਗੜ੍ਹ, 26 ਮਾਰਚ (ਸੰਦੀਪ ਕੁਮਾਰ ਮਾਹਨਾ)–ਵੇਅਰ ਹਾਊਸਿੰਗ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਤੋਂ ਬਾਅਦ ਉਸ ਦੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ ਤੇ ਮੌਜੂਦਾ ਹਾਲਾਤ ਚਿੰਤਾਜਨਕ ਬਣੇ ਹੋਏ ਹਨ | ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਸਮਰਥਕ ਅਜੇ ਵੀ ਨਾਅਰੇਬਾਜ਼ੀ ਕਰ ਰਹੇ ਹਨ, ਜਦਕਿ ਰੰਧਾਵਾ ਪਰਿਵਾਰ ਦੀ ਸੁਰੱਖਿਆ ਲਈ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਗਿਆ | ਇਹ ਦੋਸ਼ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲਗਾਇਆ | ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਵੀ ਅਧਿਕਾਰੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਨਹੀਂ ਪਹੁੰਚਿਆ | ਜਾਖੜ ਨੇ ਆਪਣੇ ਵੀਡੀਓ ਸੰਦੇਸ਼ 'ਚ ਮਿ੍ਤਕ ਰੰਧਾਵਾ ਦੀ ਪਤਨੀ ਦੇ ਹੌਸਲੇ ਦੀ ਸਰਾਹਨਾ ਕੀਤੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੀ ਤੁਰੰਤ ਅਤੇ ਪੂਰੀ ਸੁਰੱਖਿਆ ਯਕੀਨੀ ਬਣਾਈ ਜਾਵੇ |

ਪਿਛਲੀ ਖ਼ਬਰ ਮਿਲਕਫੈੱਡ ਦੇ ਸੁੱਕੇ ਦੁੱਧ ਦੀ ਖੇਪ ਫ਼ੌਜ ਵਲੋਂ ਰੱਦ-ਜਾਂਚ ਲਈ ਬਣੇਗੀ ਕਮੇਟੀ ਅਗਲੀ ਖ਼ਬਰ ਜੀਪ ਦਾ ਸ਼ੀਸ਼ਾ ਤੋੜ ਕੇ ਲੈਪਟਾਪ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।