20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪ੍ਰਧਾਨ ਮੰਤਰੀ ਕੱਲ੍ਹ ਕਰਨਗੇ ਨਵੇਂ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ

ਅਜੀਤ ਡੈਸਕ 27-03-2026

ਨਵੀਂ ਦਿੱਲੀ, 26 ਮਾਰਚ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਨਵੇਂ ਬਣੇ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ | ਨੋਇਡਾ ਹਵਾਈ ਅੱਡੇ ਨੂੰ ਦਿੱਲੀ-ਐਨ.ਸੀ.ਆਰ. ਖੇਤਰ ਲਈ ਦੂਜੇ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਵਿਕਸਤ ਕੀਤਾ ਗਿਆ ਹੈ, ਜੋ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਪੂਰਕ ਹੈ | ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਇਸਦਾ ਉਦਘਾਟਨ ਭਾਰਤ ਦੇ ਇਕ ਗਲੋਬਲ ਹਵਾਬਾਜ਼ੀ ਹੱਬ ਬਣਨ ਦੀ ਯਾਤਰਾ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਹੈ | ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਾਰਚ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ | ਸਵੇਰੇ ਲਗਭਗ 11:30 ਵਜੇ, ਉਹ ਜੇਵਰ, ਗÏਤਮ ਬੁੱਧ ਨਗਰ ਵਿਖੇ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਦੌਰਾ ਕਰਨਗੇ | ਇਸ ਤੋਂ ਬਾਅਦ, ਦੁਪਹਿਰ ਲਗਭਗ 12 ਵਜੇ ਪ੍ਰਧਾਨ ਮੰਤਰੀ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਫੇਜ਼-1 ਦਾ ਉਦਘਾਟਨ ਕਰਨਗੇ ਤੇ ਇਸ ਮÏਕੇ ਇਕ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ |

ਪਿਛਲੀ ਖ਼ਬਰ ਭਾਜਪਾ ਦੀ ਸਰਪ੍ਰਸਤੀ ਹੇਠ ਗੁਜਰਾਤ ਦੇ ਹਰ ਕੋਨੇ ਵਿਚ ਨਸ਼ਾ ਫੈਲ ਰਿਹਾ-ਕੇਜਰੀਵਾਲ ਅਗਲੀ ਖ਼ਬਰ ਫਿਰੋਜ਼ਪੁਰ ਡਵੀਜ਼ਨ ਟੀ. ਟੀ. ਈ. ਲਾਬੀਆਂ 'ਚ 100 ਫੀਸਦੀ ਬਾਇਓਮੈਟਿ੍ਕ ਸਿਸਟਮ ਲਾਗੂ ਕਰਨ ਵਾਲਾ ਉੱਤਰੀ ਰੇਲਵੇ ਦਾ ਪਹਿਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।