21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਇਸ ਵਾਰ ਗੁਜਰਾਤ ਦੇ ਲੋਕ ਮੁਫ਼ਤ ਖੇਤੀ ਤੇ ਘਰੇਲੂ ਬਿਜਲੀ, ਅÏਰਤਾਂ ਨੂੰ 1 ਹਜ਼ਾਰ ਰੁਪਏ, 10 ਲੱਖ ਦਾ ਸਿਹਤ ਬੀਮਾ ਤੇ ਚੰਗੇ ਸਕੂਲਾਂ ਲਈ ਵੋਟ ਪਾਉਣਗੇ-ਕੇਜਰੀਵਾਲ

ਅਜੀਤ ਡੈਸਕ 28-03-2026

ਦਾਹੋਦ (ਗੁਜਰਾਤ), 27 ਮਾਰਚ (ਅਜੀਤ ਬਿਊਰੋ)-ਗੁਜਰਾਤ ਦੌਰੇ 'ਤੇ ਆਏ 'ਆਪ' ਦੇ ਕÏਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਹੋਦ 'ਚ 'ਵਿਜੇ ਵਿਸ਼ਵਾਸ ਸਭਾ' ਰਾਹੀਂ ਭਾਜਪਾ ਤੇ ਕਾਂਗਰਸ ਦੇ ਗੁਪਤ ਗਠਜੋੜ 'ਤੇ ਤਿੱਖਾ ਹਮਲਾ ਬੋਲਿਆ | ਸਭਾ 'ਚ ਉਮੜੇ ਜਨ-ਸਮੂਹ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਦੀ ਜਨਤਾ ਭਾਜਪਾ ਦੇ ਦਮਨ ਵਿਰੁੱਧ ਖੜ•ੀ ਹੋ ਚੁੱਕੀ ਹੈ ਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਬਦਲਾਅ ਕਰਨ ਜਾ ਰਹੀ ਹੈ | ਆਮ ਆਦਮੀ ਪਾਰਟੀ ਦੇ ਵਧਦੇ ਜਨ ਸਮਰਥਨ ਨੂੰ ਦੇਖ ਕੇ ਭਾਜਪਾ ਡਰ ਗਈ ਹੈ ਤੇ ਰੋਜ਼ਾਨਾ ਸਾਡੇ ਵਰਕਰਾਂ ਨੂੰ ਗਿ੍ਫਤਾਰ ਕਰਵਾ ਰਹੀ ਹੈ | ਉਨ•ਾਂ ਕਿਹਾ ਕਿ 30 ਸਾਲਾਂ 'ਚ ਭਾਜਪਾ ਸਰਕਾਰ ਚੰਗੇ ਸਕੂਲ-ਹਸਪਤਾਲ ਤੇ ਖੇਤੀ ਲਈ ਪਾਣੀ ਤੱਕ ਨਹੀਂ ਦੇ ਸਕੀ ਕਿਉਂਕਿ ਇਨ੍ਹਾਂ ਦੀ ਨੀਅਤ ਹੀ ਖਰਾਬ ਹੈ | ਇਸ ਵਾਰ ਜਨਤਾ ਖੇਤੀ-ਘਰ ਦੀ ਮੁਫ਼ਤ ਬਿਜਲੀ, ਅÏਰਤਾਂ ਨੂੰ ਇਕ ਹਜ਼ਾਰ ਰੁਪਏ, 10 ਲੱਖ ਦਾ ਸਿਹਤ ਬੀਮਾ ਤੇ ਚੰਗੇ ਸਕੂਲਾਂ ਲਈ ਵੋਟ ਪਾਵੇਗੀ | ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 30 ਸਾਲਾਂ 'ਚ ਭਾਜਪਾ ਨੇ ਕਾਂਗਰਸ ਨਾਲ ਮਿਲ ਕੇ ਗੁਜਰਾਤ ਨੂੰ ਲੁੱਟਿਆ ਹੈ | ਬੱਚਿਆਂ ਦੀ ਸਿੱਖਿਆ ਤੇ ਰੁਜ਼ਗਾਰ ਦਾ ਕੋਈ ਪ੍ਰਬੰਧ ਨਹੀਂ ਹੈ | ਮਜਬੂਰੀ 'ਚ ਬੱਚੇ ਖੇਤੀ ਕਰਦੇ ਹਨ, ਪਰ ਭਾਜਪਾ ਸਰਕਾਰ ਨੇ ਕਿਸਾਨਾਂ ਦਾ ਵੀ ਬੁਰਾ ਹਾਲ ਕਰ ਦਿੱਤਾ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਸਾਡੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਗਏ ਹਨ | ਅਸੀਂ ਜੋ ਵਾਅਦਾ ਕੀਤਾ ਸੀ ਉਹ ਸਰਕਾਰ ਦੇ ਚÏਥੇ ਸਾਲ 'ਚ ਹੀ ਪੂਰਾ ਕਰ ਦਿੱਤਾ ਹੈ | ਗੁਜਰਾਤ 'ਚ ਵੀ ਜੇਕਰ 'ਆਪ' ਦੀ ਸਰਕਾਰ ਬਣਦੀ ਹੈ ਤਾਂ ਉਹ ਆਪਣੇ ਸਾਰੇ ਵਾਅਦੇ ਪੂਰੇ ਕਰੇਗੀ | ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਦਾ ਵੀ ਉਹੀ ਹਾਲ ਸੀ, ਜੋ ਅੱਜ ਗੁਜਰਾਤ ਦੇ ਕਿਸਾਨਾਂ ਦਾ ਹੈ, ਪਰ ਅੱਜ ਪੰਜਾਬ 'ਚ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਬਿਜਲੀ ਮਿਲਦੀ ਹੈ | ਹੁਣ ਕਿਸਾਨ ਵੀ ਅਫ਼ਸਰਾਂ ਵਾਂਗ ਸਵੇਰੇ ਆਰਾਮ ਨਾਲ ਰੋਟੀ ਖਾ ਕੇ ਆਪਣੀ ਡਿਊਟੀ 'ਤੇ ਖੇਤ ਜਾਂਦਾ ਹੈ ਤੇ ਸ਼ਾਮ ਨੂੰ ਆਪਣਾ ਟਿਊਬਵੈੱਲ ਬੰਦ ਕਰਕੇ ਘਰ ਵਾਪਸ ਆ ਜਾਂਦਾ ਹੈ |

ਪਿਛਲੀ ਖ਼ਬਰ ਪ੍ਰਯਾਗਰਾਜ ਵਿਖੇ ਇਕ ਪੈਟਰੋਲ ਪੰਪ 'ਤੇ ਲੱਗੀ ਗਾਹਕਾਂ ਦੀ ਭੀੜ ਅਗਲੀ ਖ਼ਬਰ ਈ.ਡੀ. ਵਲੋਂ ਅਲ ਫਲਾਹ ਗਰੁੱਪ ਦਾ ਚੇਅਰਮੈਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।