21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੋਇਲ ਵਲੋਂ ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨਾਲ ਮੁਲਾਕਾਤ

ਅਜੀਤ ਡੈਸਕ 28-03-2026
ਨਵੀਂ ਦਿੱਲੀ, 27 ਮਾਰਚ (ਪੀ. ਟੀ. ਆਈ.)-ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਵਲੋਂ ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨਾਲ ਮੁਲਾਕਾਤ ਕਰਕੇ ਭਾਰਤ-ਅਮਰੀਕਾ ਦੁਵੱਲੇ ਵਪਾਰ ਸਮਝੌਤੇ ਦੀ ਚਲ ਰਹੀ ਗੱਲਬਾਤ ਦੇ ਅਗਲੇ ਕਦਮਾਂ 'ਤੇ ਚਰਚਾ ਕੀਤੀ ਗਈ | ਦੋਵੇਂ, ਜੋ ਯੌਂਡੇ (ਕੈਮਰੂਨ) ਵਿਖੇ ਵਿਸ਼ਵ ਵਪਾਰ ਸੰਗਠਨ ਦੇ 14ਵੇਂ ਮੰਤਰੀ ਪੱਧਰੀ ਸੰਮੇਲਨ ਮੌਕੇ ਮਿਲੇ ਸਨ, ਨੇ ਵਿਸ਼ਵ ਵਪਾਰ ਸੰਗਠਨ ਦੀ ਮੀਟਿੰਗ ਨਾਲ ਸੰਬੰਧਿਤ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ | ਇਹ 4 ਦਿਨਾਂ ਮੀਟਿੰਗ 26 ਮਾਰਚ ਨੂੰ ਸ਼ੁਰੂ ਹੋਈ ਸੀ | ਦੋਵਾਂ ਦੇਸ਼ਾਂ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਨੇ ਦੁਵੱਲੇ ਵਪਾਰ ਸਮਝੌਤੇ ਦੇ ਪਹਿਲੇ ਪੜਾਅ ਲਈ ਇਕ ਢਾਂਚੇ ਨੂੰ ਅੰਤਿਮ ਰੂਪ ਦਿੱਤਾ ਹੈ, ਜਦੋਂਕਿ ਇਸ 'ਤੇ ਅਜੇ ਦਸਤਖ਼ਤ ਨਹੀਂ ਹੋਏ ਹਨ | ਢਾਂਚੇ ਅਨੁਸਾਰ ਅਮਰੀਕਾ ਭਾਰਤ 'ਤੇ ਟੈਰਿਫ ਨੂੰ 18 ਫ਼ੀਸਦੀ ਤੱਕ ਘਟਾਉਣ ਲਈ ਸਹਿਮਤ ਹੋਇਆ ਸੀ | ਹਾਲਾਂਕਿ, ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵੱਡੇ ਟੈਰਿਫ ਵਿਰੁੱਧ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅਮਰੀਕਾ 'ਚ ਟੈਰਿਫ ਢਾਂਚਾ ਬਦਲ ਗਿਆ ਹੈ | ਉਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਨੇ 24 ਫਰਵਰੀ ਤੋਂ 150 ਦਿਨਾਂ ਲਈ ਸਾਰੇ ਦੇਸ਼ਾਂ 'ਤੇ 10 ਫ਼ੀਸਦੀ ਟੈਰਿਫ ਲਗਾ ਦਿੱਤਾ ਸੀ | ਇਨ੍ਹਾਂ ਤਬਦੀਲੀਆਂ ਦੇ ਮੱਦੇਨਜ਼ਰ ਭਾਰਤ ਅਤੇ ਅਮਰੀਕਾ ਦੇ ਮੁੱਖ ਵਾਰਤਾਕਾਰਾਂ ਦੀ ਇਕ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ | ਉਨ੍ਹਾਂ ਨੂੰ ਪਿਛਲੇ ਮਹੀਨੇ ਸਮਝੌਤੇ ਦੇ ਕਾਨੂੰਨੀ ਮਸੌਦੇ ਨੂੰ ਅੰਤਿਮ ਰੂਪ ਦੇਣ ਲਈ ਮਿਲਣਾ ਸੀ, ਜਿਸ 'ਤੇ ਇਸ ਮਹੀਨੇ ਦਸਤਖ਼ਤ ਹੋਣ ਦੀ ਉਮੀਦ ਸੀ |
ਪਿਛਲੀ ਖ਼ਬਰ ਇਕ ਮਹੀਨਾ ਬੀਤਣ 'ਤੇ ਵੀ ਵਿਆਹ ਸਮਾਗਮ ਦੌਰਾਨ ਚੋਰੀ ਹੋਈ ਕਾਰ ਦੀ ਨਹੀਂ ਮਿਲੀ ਉੱਘ-ਸੁੱਘ <br/> ਅਗਲੀ ਖ਼ਬਰ ਮੁੰਬਈ ਵਿਖੇ ਕਤਾਰ 'ਚ ਲੱਗੇ ਸਿਲੰਡਰਾਂ 'ਤੇ ਸੁਸਤਾਉਂਦੀ ਹੋਈ ਇਕ ਔਰਤ |

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।