28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਡਾ. ਰੰਧਾਵਾ ਖੁਦਕੁਸ਼ੀ ਮਾਮਲੇ 'ਚ ਪੁਲਿਸ ਤੋਂ ਪਰਿਵਾਰ ਨੂੰ ਸੁਰੱਖਿਆ <br/>

ਅਜੀਤ ਡੈਸਕ 29-03-2026
ਅੰਮਿ੍ਤਸਰ, 28 ਮਾਰਚ (ਰੇਸ਼ਮ ਸਿੰਘ)-ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ (ਡੀ.ਐੱਮ.) ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ 'ਚ ਅੱਜ ਸਥਾਨਕ ਪੁਲਿਸ ਵਲੋਂ ਆਰਜੀ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ | ਜਿਸ ਤਹਿਤ ਥਾਣਾ ਰਣਜੀਤ ਐਵੀਨਿਊ ਦੇ 2 ਮੁਲਾਜ਼ਮ ਉਨ੍ਹਾਂ ਦੇ ਘਰ ਮੂਹਰੇ ਸੁਰੱਖਿਆ ਵਜੋਂ ਤਾਇਨਾਤ ਕੀਤੇ ਗਏ ਹਨ | ਪੁਲਿਸ ਵਲੋਂ ਇਹ ਫੈਸਲਾ ਬੀਤੀ ਰਾਤ ਕਿਸੇ ਅਣਪਛਾਤੇ ਅਨਸਰਾਂ ਵਲੋਂ ਘਰ ਦੀ ਬਿਜਲੀ ਸਪਲਾਈ ਦੀਆਂ ਤਾਰਾਂ ਕੱਟੇ ਜਾਣ ਉਪਰੰਤ ਲਿਆ ਗਿਆ ਹੈ | ਏ.ਸੀ.ਪੀ. ਉੱਤਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਮਿ੍ਤਕ ਗਗਨਦੀਪ ਸਿੰਘ ਰੰਧਾਵਾ ਦੀ ਧਰਮਪਤਨੀ ਓਪਿੰਦਰ ਕੌਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਘਰ ਦੇ ਬਾਹਰ ਗਲੀ 'ਚ ਲੱਗੇ ਮੀਟਰ ਤੋਂ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਦੇ ਘਰ ਆ ਰਹੀ ਸਪਲਾਈ ਲਾਈਨ ਦੀ ਤਾਰ ਕੱਟ ਦਿੱਤੀ ਗਈ ਹੈ | ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਪੁਲਿਸ ਵਲੋਂ ਜਾਂਚ ਕੀਤੀ ਗਈ ਤੇ ਆਸ ਪਾਸ ਦੇ ਸੀ.ਸੀ.ਟੀ.ਵੀ. ਕੈਮਰੇ ਵੀ ਚੈੱਕ ਕੀਤੇ ਤਾਂ ਇਹ ਪਾਇਆ ਗਿਆ ਕਿ ਵਾਕਿਆ ਹੀ ਬਿਜਲੀ ਦੀ ਸਪਲਾਈ ਲਾਈਨ ਕੱਟੀ ਗਈ ਹੈ ਜਿਸ ਉਪਰੰਤ ਪੁਲਿਸ ਵਲੋਂ ਕਾਰਵਾਈ ਕਰਦਿਆਂ ਸਪਲਾਈ ਲਾਈਨ ਕੱਟਣ ਵਾਲੇ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਗਈ ਹੈ ਜਿਨ੍ਹਾਂ ਨੂੰ ਜਲਦ ਹੀ ਗਿ੍ਫਤਾਰ ਕਰ ਲਿਆ ਜਾਵੇਗਾ | ਦੂਜੇ ਪਾਸੇ ਓਪਿੰਦਰ ਕੌਰ ਨੇ ਦੁਹਰਾਇਆ ਕਿ ਉਨ੍ਹਾਂ ਨੂੰ ਪੁਲਿਸ ਦੀ ਕਾਰਵਾਈ 'ਤੇ ਕੋਈ ਇਤਬਾਰ ਨਹੀਂ ਹੈ ਅਤੇ ਇਸ ਲਈ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਦਿੱਤੀ ਜਾਵੇ |

ਪਿਛਲੀ ਖ਼ਬਰ ਪਾਕਿ 'ਚ ਬਣੇਗੀ 'ਧੁਰੰਧਰ-3', ਭਾਰਤ ਨੂੰ ਵਿਖਾਵਾਂਗਾ ਅਸਲੀ ਲਿਆਰੀ-ਨਬੀਲ ਗਬੋਲ ਅਗਲੀ ਖ਼ਬਰ 31 ਨੂੰ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।