30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਾਕਿ 'ਚ ਭਾਈ ਮਹਿਲ ਸਿੰਘ ਬੱਬਰ ਦੀ ਪਹਿਲੀ ਬਰਸੀ ਮਨਾਈ

ਅਜੀਤ ਡੈਸਕ 29-03-2026
ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਆਗੂ ਭਾਈ ਮਹਿਲ ਸਿੰਘ ਬੱਬਰ ਉਰਫ਼ ਬਾਵਾ ਭੱਟੀ ਦੀ ਪਹਿਲੀ ਬਰਸੀ ਨਮਿਤ ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰੇਮ ਸਿੰਘ ਦੁਆਰਾ ਭੋਗ ਪਾਏ ਜਾਣ ਉਪਰੰਤ ਸੰਪੂਰਨਤਾ ਦੀ ਅਰਦਾਸ ਗੁਰਦੁਆਰਾ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਹੀਰਾ ਸਿੰਘ ਦੁਆਰਾ ਕੀਤੀ ਗਈ | ਇਸ ਤੋਂ ਇਲਾਵਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬੀ ਸਿੱਖ ਸੰਗਤ ਦੇ ਸਾਬਕਾ ਚੇਅਰਮੈਨ ਗੋਪਾਲ ਸਿੰਘ ਚਾਵਲਾ, ਗੁਰਦੁਆਰਾ ਪੱਟੀ ਸਾਹਿਬ ਦੇ ਹੈੱਡ ਗ੍ਰੰਥੀ ਹਰਭਜਨ ਸਿੰਘ, ਗੁਰਦੁਆਰਾ ਜਨਮ ਅਸਥਾਨ ਦੇ ਗ੍ਰੰਥੀ ਗਿਆਨੀ ਦਇਆ ਸਿੰਘ ਆਦਿ ਸਮੇਤ ਸ੍ਰੀ ਨਨਕਾਣਾ ਸਾਹਿਬ ਦੀ ਸਥਾਨਕ ਸੰਗਤ ਹਾਜ਼ਰ ਸੀ | ਦੱਸਣਯੋਗ ਹੈ ਕਿ ਗੁਰਦਿਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਬਿਮਾਰੀ ਕਾਰਨ ਭਾਈ ਮਹਿਲ ਸਿੰਘ ਦਾ ਦਿਹਾਂਤ 24 ਮਾਰਚ 2025 ਨੂੰ ਲਾਹੌਰ ਦੇ ਇਕ ਨਿੱਜੀ ਹਸਪਤਾਲ 'ਚ ਹੋਇਆ ਸੀ | ਦੱਸਣਯੋਗ ਹੈ ਕਿ ਸਾਬਕਾ ਹਵਾਈ ਸੈਨਾ ਦੇ ਅਧਿਕਾਰੀ ਤੇ ਖਾੜਕੂ ਭਾਈ ਮਹਿਲ ਸਿੰਘ ਨੂੰ ਸਾਲ 1990 ਤੋਂ ਭਗੌੜਾ ਐਲਾਨਿਆ ਗਿਆ | ਉਹ ਅੰਮਿ੍ਤਸਰ, ਜਲੰਧਰ ਅਤੇ ਫ਼ਰੀਦਕੋਟ ਜ਼ਿਲਿ੍ਹਆਂ 'ਚ 5 ਅੱਤਵਾਦੀ ਘਟਨਾਵਾਂ ਦੇ ਸੰਬੰਧ 'ਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਲੋੜੀਂਦੇ ਸਨ ਤੇ ਉਹ 1993 'ਚ ਪਾਕਿਸਤਾਨ ਚਲੇ ਗਏ ਸਨ | ਉਹ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਰਹੇ ਸਨ |
ਪਿਛਲੀ ਖ਼ਬਰ ਪਾਕਿ ਵਲੋਂ ਵਿਚੋਲਗੀ ਦੀਆਂ ਕੋਸ਼ਿਸ਼ਾਂ ਤੇਜ਼ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਨਿਰਮਲ ਸਿੰਘ ਅਕਾਲੀ ਦਲ ਪੁਨਰ ਸੁਰਜੀਤ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।