13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪ੍ਰਧਾਨ ਮੰਤਰੀ ਵਲੋਂ ਸਾਊਦੀ ਅਰਬ ਦੇ ਕ੍ਰਾਊਨ ਪਿ੍ੰਸ ਨਾਲ ਗੱਲਬਾਤ

ਅਜੀਤ ਡੈਸਕ 29-03-2026
ਨਵੀਂ ਦਿੱਲੀ, 28 ਮਾਰਚ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਨਿਚਰਵਾਰ ਨੂੰ ਸਾਊਦੀ ਅਰਬ ਦੇ ਕ੍ਰਾਊਨ ਪਿ੍ੰਸ ਅਤੇ ਪ੍ਰਧਾਨ ਮੰਤਰੀ ਪਿ੍ੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲ ਕੀਤੀ ਗਈ | ਇਸ ਦੌਰਾਨ ਦੋਵਾਂ ਨੇ ਪੱਛਮੀ ਏਸ਼ੀਆ 'ਚ ਚੱਲ ਰਹੇ ਸੰਘਰਸ਼ 'ਤੇ ਚਰਚਾ ਕੀਤੀ ਅਤੇ ਸਮੁੰਦਰੀ ਆਵਾਜ਼ਾਈ ਦੀ ਆਜ਼ਾਦੀ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਸਹਿਮਤੀ ਪ੍ਰਗਟਾਈ | ਸਾਊਦੀ ਅਰਬ ਦੇ ਕ੍ਰਾਊਨ ਪਿ੍ੰਸ ਅਤੇ ਪ੍ਰਧਾਨ ਮੰਤਰੀ ਪਿ੍ੰਸ ਮੁਹੰਮਦ ਬਿਨ ਸਲਮਾਨ ਨਾਲ ਆਪਣੀ ਟੈਲੀਫੋਨ ਗੱਲਬਾਤ 'ਚ ਪ੍ਰਧਾਨ ਮੰਤਰੀ ਨੇ ਖੇਤਰੀ ਊਰਜਾ ਬੁਨਿਆਦੀ ਢਾਂਚੇ 'ਤੇ ਹਮਲਿਆਂ ਦੀ ਭਾਰਤ ਦੀ ਨਿੰਦਾ ਨੂੰ ਵੀ ਦੁਹਰਾਇਆ | ਪ੍ਰਧਾਨ ਮੰਤਰੀ ਨੇ ਸਾਊਦੀ ਅਰਬ 'ਚ ਭਾਰਤੀ ਭਾਈਚਾਰੇ ਦੀ ਭਲਾਈ ਲਈ ਕ੍ਰਾਊਨ ਪਿ੍ੰਸ ਦੇ ਨਿਰੰਤਰ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਵੀ ਪ੍ਰਗਟ ਕੀਤਾ |
ਪਿਛਲੀ ਖ਼ਬਰ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਰੇਮੰਡ ਦੇ ਸਾਬਕਾ ਚੇਅਰਮੈਨ ਵਿਜੇਪਤ ਸਿੰਘਾਨੀਆ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।