ਲੇਹ, 29 ਮਾਰਚ (ਪੀ. ਟੀ. ਆਈ.)-ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਕਾਰਗਿਲ ਵਿਖੇ ਨਵੇਂ ਬਣੇ ਇਕ ਜ਼ਿਲ੍ਹਾ ਅਦਾਲਤ ਕੰਪਲੈਕਸ ਦਾ ਵਰਚੁਅਲ ਉਦਘਾਟਨ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਨਿਆਂ ਪ੍ਰਦਾਨ ਕਰਨ 'ਚ ਭੂਗੋਲਿਕ ਦੂਰੀ ਰੁਕਾਵਟ ਨਹੀਂ ਬਣਨੀ ਚਾਹੀਦੀ | ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਨਿਆਂਇਕ ਬੁਨਿਆਦੀ ਢਾਂਚੇ 'ਚ ਇਹ ਇਕ ਮਹੱਤਵਪੂਰਨ ਮੀਲ ਪੱਥਰ ਹੈ | ਚੀਫ ਜਸਟਿਸ ਨੇ ਕਿਹਾ ਕਿ ਨਵਾਂ ਕੰਪਲੈਕਸ ਸਿਰਫ਼ ਬੁਨਿਆਦੀ ਢਾਂਚੇ ਦੇ ਵਾਧੇ ਨੂੰ ਹੀ ਨਹੀਂ, ਸਗੋਂ ਨਿਆਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਦੇ ਗੁਣਾਤਮਕ ਸੁਧਾਰ ਨੂੰ ਦਰਸਾਉਂਦਾ ਹੈ, ਜਿਸ ਨਾਲ ਮੁਕੱਦਮੇਬਾਜ਼ਾਂ 'ਚ ਨਵਾਂ ਵਿਸ਼ਵਾਸ ਪੈਦਾ ਹੁੰਦਾ ਹੈ | ਕਾਰਗਿਲ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਿਆਜ਼ ਅਹਿਮਦ ਖ਼ਾਨ ਨੇ ਚੀਫ ਜਸਟਿਸ ਅਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਇਸ ਪਲ ਨੂੰ ਲੰਬੇ ਸਮੇਂ ਤੋਂ ਲਟਕਦੀ ਮੰਗ ਦੀ ਪੂਰਤੀ ਦੱਸਿਆ | ਇਸ ਸਮਾਰੋਹ ਵਿਚ ਲੱਦਾਖ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ, ਜੰਮੂ-ਕਸ਼ਮੀਰ ਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਅਰੁਣ ਪੱਲੀ ਅਤੇ ਹਾਈ ਕੋਰਟ ਦੇ ਜੱਜ ਸ਼ਾਮਿਲ ਹੋਏ |
ਭੂਗੋਲਿਕ ਦੂਰੀ ਨਿਆਂ ਪ੍ਰਦਾਨ ਕਰਨ 'ਚ ਰੁਕਾਵਟ ਨਹੀਂ ਬਣਨੀ ਚਾਹੀਦੀ-ਚੀਫ ਜਸਟਿਸ <br/>
ਅਜੀਤ ਡੈਸਕ
30-03-2026