16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਆਪ੍ਰੇਸ਼ਨ ਬਲੂ ਸਟਾਰ ਦੌਰਾਨ ਜ਼ਬਤ ਵਸਤੂਆਂ ਦੀ ਜਾਣਕਾਰੀ ਸਾਂਝੀ ਕਰਨ ਦੀ ਮੰਗ 'ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

ਅਜੀਤ ਡੈਸਕ 31-03-2026
ਚੰਡੀਗੜ੍ਹ, 30 ਮਾਰਚ (ਸੰਦੀਪ ਕੁਮਾਰ ਮਾਹਨਾ)–ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭਾਰਤੀ ਫ਼ੌਜ, ਸੀ.ਬੀ.ਆਈ. ਅਤੇ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਸੌਂਪੀਆਂ ਗਈਆਂ ਹੱਥ-ਲਿਖਤਾਂ, ਧਾਰਮਿਕ ਗ੍ਰੰਥਾਂ ਅਤੇ ਹੋਰ ਵਸਤੂਆਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਮੰਗ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ | ਪਟੀਸ਼ਨਕਰਤਾ ਸਤਿੰਦਰ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਕੁੱਝ ਵਸਤੂਆਂ ਨੂੰ ਸਿੱਖ ਰੈਫਰੈਂਸ ਲਾਇਬ੍ਰੇਰੀ, ਤੋਸ਼ਾਖਾਨਾ, ਕੇਂਦਰੀ ਸਿੱਖ ਅਜਾਇਬ ਘਰ ਤੇ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਮੌਜੂਦ ਗੁਰੂ ਰਾਮਦਾਸ ਲਾਇਬ੍ਰੇਰੀ ਤੋਂ ਜ਼ਬਤ ਕੀਤਾ ਗਿਆ ਸੀ | ਜ਼ਬਤ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਵਸਤੂਆਂ ਨੂੰ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਗਿਆ | ਸਤਿੰਦਰ ਸਿੰਘ ਦੇ ਵਕੀਲ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਹੋਰ ਪ੍ਰਤੀਵਾਦੀਆਂ ਨੂੰ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਜ਼ਬਤ ਕੀਤੀਆਂ ਗਈਆਂ ਸਾਰੀਆਂ ਵਸਤੂਆਂ ਦੀ ਸੂਚੀ ਤਿਆਰ ਕਰਨ ਦਾ ਨਿਰਦੇਸ਼ ਦੇਵੇ | ਇਸ ਤੋਂ ਇਲਾਵਾ ਵਾਪਸ ਕੀਤੀਆਂ ਗਈਆਂ ਵਸਤੂਆਂ ਨੂੰ ਉਨ੍ਹਾਂ ਦੇ ਅਸਲ ਸਥਾਨਾਂ 'ਤੇ ਵਾਪਸ ਰੱਖਣ ਤੋਂ ਪਹਿਲਾਂ ਉਨ੍ਹਾਂ ਦੀ ਸੂਚੀ ਬਣਾਈ ਜਾਵੇ | ਇਨ੍ਹਾਂ ਸਾਰੀਆਂ ਵਸਤੂਆਂ ਨੂੰ ਦਰਸ਼ਨਾਂ, ਅਧਿਐਨ ਕਰਨ ਅਤੇ ਖੋਜ ਲਈ ਜਨਤਕ ਕੀਤਾ ਜਾਣਾ ਚਾਹੀਦਾ ਹੈ | ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਸੀ.ਬੀ.ਆਈ., ਫ਼ੌਜ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ |

ਪਿਛਲੀ ਖ਼ਬਰ ਧਰਮੀ ਲੋਕਾਂ ਦੀ ਸਾਂਝ ਪਕੇਰੀ ਹੋਣ ਲੱਗੀ-ਗਿਆਨੀ ਹਰਪ੍ਰੀਤ ਸਿੰਘ <br/> ਅਗਲੀ ਖ਼ਬਰ ਜਲਵਾਯੂ ਤਬਦੀਲੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ 'ਖੇਤੀਬਾੜੀ' ਲਈ ਹੋਂਦ ਦਾ ਸੰਕਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।