16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 6 ਅਪ੍ਰੈਲ ਨੂੰ ਅੰਮਿ੍ਤਸਰ 'ਚ ਸੱਦੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ

ਅਜੀਤ ਡੈਸਕ 31-03-2026

ਚੰਡੀਗੜ੍ਹ, 30 ਮਾਰਚ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸੰਬੰਧੀ ਕਾਨੂੰਨ ਬਣਾਏ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 6 ਅਪ੍ਰੈਲ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮਿ੍ਤਸਰ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਹੈ | ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ 'ਤੇ ਸਾਂਝੀ ਪੰਥਕ ਰਾਏ ਲੈਣੀ ਜ਼ਰੂਰੀ ਹੈ | ਇਸ ਲਈ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਦੀ ਸਾਂਝੀ ਇਕੱਤਰਤਾ ਸੱਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵਲੋਂ ਜਾਗਤ ਜੋਤ ਐਕਟ-2008 'ਚ ਸੋਧ ਦੀ ਗੱਲ ਕਰਕੇ ਨਵੀਂ ਦੁਬਿਧਾ ਖੜ੍ਹੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਵੀ ਵਿਚਾਰਨਾ ਬੇਹੱਦ ਜ਼ਰੂਰੀ ਹੈ ਕਿ ਸੂਬਾ ਸਰਕਾਰ ਵਲੋਂ ਬਣਾਇਆ ਜਾਣ ਵਾਲਾ ਕਾਨੂੰਨ ਕੇਵਲ ਪੰਜਾਬ ਤੱਕ ਲਾਗੂ ਰਹੇਗਾ, ਜਦਕਿ ਦੂਜੇ ਸੂਬਿਆਂ ਵਿਚ ਜੇਕਰ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਇਸਨੂੰ ਉਥੇ ਕਿਵੇਂ ਲਾਗੂ ਕੀਤਾ ਜਾਵੇਗਾ | ਪ੍ਰਧਾਨ ਧਾਮੀ ਨੇ ਕਿਹਾ ਕਿ ਅਸੀਂ ਬੇਅਦਬੀ ਦੇ ਮਾਮਲਿਆਂ 'ਚ ਸਖ਼ਤ ਕਾਨੂੰਨ ਬਣਾਏ ਜਾਣ ਦੇ ਹਮੇਸ਼ਾਂ ਮੁੱਦਈ ਰਹੇ ਹਾਂ | ਉਨ੍ਹਾਂ ਸਮੂਹ ਜਥੇਬੰਦੀਆਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ 6 ਅਪ੍ਰੈਲ ਨੂੰ ਮੀਟਿੰਗ 'ਚ ਜ਼ਰੂਰ ਸ਼ਿਰਕਤ ਕਰਨ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਮੈਂਬਰ ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਬਖਸ਼ ਸਿੰਘ ਖ਼ਾਲਸਾ, ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਰਘਬੀਰ ਸਿੰਘ ਸਹਾਰਨਮਾਜਰਾ, ਹਰਭਜਨ ਸਿੰਘ ਮਸਾਣਾ, ਓ. ਐਸ. ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜ. ਸੁਖਮਿੰਦਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਅਤੇ ਲਖਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵੀ.ਆਈ.ਪੀ. ਨੰਬਰ ਕੌਡੀਆਂ ਦੇ ਭਾਅ ਜਾਰੀ ਅਗਲੀ ਖ਼ਬਰ ਸੀਨੀਅਰ ਪੰਥਕ ਨੇਤਾਵਾਂ ਨੇ ਭਾਜਪਾ 'ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।